post

Jasbeer Singh

(Chief Editor)

Punjab

ਪੰਜਾਬ ਪੁਲਸ ਨੇ ਕੀਤਾ ਸ਼ਿਵ ਸੈਨਾ ਬਾਲ ਠਾਕਰੇ ਦਾ ਸੂਬਾ ਮੀਤ ਪ੍ਰਧਾਨ ਤੇ ਸ਼ਹਿਰੀ ਪ੍ਰਧਾਨ ਨੂੰ ਗ੍ਰਿਫ਼ਤਾਰ

post-img

ਪੰਜਾਬ ਪੁਲਸ ਨੇ ਕੀਤਾ ਸ਼ਿਵ ਸੈਨਾ ਬਾਲ ਠਾਕਰੇ ਦਾ ਸੂਬਾ ਮੀਤ ਪ੍ਰਧਾਨ ਤੇ ਸ਼ਹਿਰੀ ਪ੍ਰਧਾਨ ਨੂੰ ਗ੍ਰਿਫ਼ਤਾਰ ਤਰਨਤਾਰਨ : ਪੰਜਾਬ ਦੇ ਜਿ਼ਲਾ ਤਰਨਤਾਰਨ ’ਚ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਨੂੰ ਤਰਨਤਾਰਨ ਪੁਲਸ ਨੇ ਹੱਲ ਕਰ ਲਿਆ ਹੈ। ਦਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਧਾਉਣ ਲਈ ਕੁੱਕੂ ਨੇ ਖ਼ੁਦ ਹੀ ਅਪਣੇ ਘਰ ’ਤੇ ਗੋਲੀਆਂ ਚਲਾਈਆਂ ਸਨ। ਪੁਲਸ ਪਹਿਲੇ ਦਿਨ ਤੋਂ ਹੀ ਇਸ ਮਾਮਲੇ ਨੂੰ ਸ਼ੱਕੀ ਮੰਨ ਰਹੀ ਸੀ । ਜਾਂਚ ਦੌਰਾਨ ਇਸ ਦਾ ਖ਼ੁਲਾਸਾ ਹੋਣ ਤੋਂ ਬਾਅਦ ਪੁਲਸ ਨੇ ਕੁੱਕੂ ਦੇ ਨਾਲ-ਨਾਲ ਸ਼ਹਿਰੀ ਪ੍ਰਧਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ । ਐਸ. ਐਸ. ਪੀ. ਅਭਿਮਨਿਊ ਰਾਣਾ ਨੇ ਇਸ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਅਸ਼ਵਨੀ ਕੁਮਾਰ ਕੁੱਕੂ ਨੇ 9 ਜਨਵਰੀ ਦੀ ਸਵੇਰ ਕਰੀਬ ਸਾਢੇ 4 ਵਜੇ ਅਪਣੇ ਘਰ ’ਤੇ ਅਣਪਛਾਤਿਆਂ ਵਲੋਂ ਗੋਲੀ ਚਲਾਉਣ ਦੀ ਸ਼ਿਕਾਇਤ ਕੀਤੀ ਸੀ, ਜਿਸ ਦੇ ਚੱਲਦਿਆਂ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ । ਫੌਰੈਂਸਿਕ ਟੀਮਾਂ ਵਲੋਂ ਗੋਲੀਆਂ ਦੇ ਨਿਸ਼ਾਨ ਦੀ ਬਰੀਕੀ ਨਾਲ ਜਾਂਚ ਕੀਤੀ ਗਈ । ਜਾਂਚ ਦੌਰਾਨ ਸਾਹਮਣੇ ਆਇਆ ਕਿ ਕੁੱਕੂ ਨੇ ਖ਼ੁਦ ਹੀ ਸ਼ਹਿਰੀ ਪ੍ਰਧਾਨ ਅਵਨਜੀਤ ਸਿੰਘ ਦੇ ਰਿਵਾਲਵਰ ਨਾਲ ਅਪਣੇ ਘਰ ’ਤੇ ਗੋਲੀਆਂ ਚਲਾਈਆਂ ਸਨ। ਪੁਲਸ ਵਲੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।

Related Post