ਪੰਜਾਬ ਪੁਲਸ ਨੇ ਗੋਲੀਆਂ ਚਲਾਉਣ ਵਾਲੇ ਮਾਮਲੇ ਵਿਚ ਕੀਤਾ ਦੋ ਨੂੰ ਗ੍ਰਿਫ਼ਤਾਰ
- by Jasbeer Singh
- February 14, 2026
ਪੰਜਾਬ ਪੁਲਸ ਨੇ ਗੋਲੀਆਂ ਚਲਾਉਣ ਵਾਲੇ ਮਾਮਲੇ ਵਿਚ ਕੀਤਾ ਦੋ ਨੂੰ ਗ੍ਰਿਫ਼ਤਾਰ ਮੋਗਾ, 14 ਫਰਵਰੀ 2026 : ਪੰਜਾਬ ਪੁਲਸ ਨੇ ਲੰਘੇ ਦਿਨੀਂ ਪ੍ਰਵਾਸੀ ਮਜ਼ਦੂਰਾਂ ਤੇ ਗੋਲੀਆਂ ਚਲਾਉਣ ਦੇ ਵਾਪਰੇ ਘਟਨਾਕ੍ਰਮ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਬਾਰੇ ਪਤਾ ਚੱਲਿਆ ਹੈ। ਕੀ ਸੀ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਮੋਗਾ ਜਿ਼ਲੇ ਦੇ ਇਕ ਖੇਤਰ ਵਿਚ ਫੈਕਟਰੀ ਵਿਚ ਕੰਮ ਕਰਦੇ ਦੋ ਪ੍ਰਵਾਸੀ ਮਜ਼ਦੂਰ ਜਦੋਂ ਕੰਮ ਤੇ ਜਾ ਰਹੇ ਸਨ ਤਾਂ ਸਕੂਟਰ ਸਵਾਰ ਵਿਅਕਤੀਆਂ ਨੇ ਅਚਾਨਕ ਹੀ ਪ੍ਰਵਾਸੀ ਮਜ਼ਦੂਰਾਂ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੋਵੇਂ ਜਣੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ। ਪੰਜਾਬ ਪੁਲਸ ਨੇ ਮਾਮਲੇ ਦੀ ਕਾਰਵਾਈ ਨੂੰ ਅੱਗੇ ਤੋਰਦਿਆਂ ਜਾਂਚ ਵਿਚ ਦੋ ਵਿਅਕਤੀਆਂ ਨੂੰ ਇਸ ਘਟਨਾਕ੍ਰਮ ਦਾ ਜਿੰਮੇਵਾਰ ਪਾਇਆ ਅਤੇ ਅੱਜ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਹੈ। ਕੌਣ ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫਤਾਰ ਉਪਰੋਕਤ ਗੋਲੀਬਾਰੀ ਘਟਨਾ ਨੂੰ ਅੰਜਾਮ ਦੇਣ ਵਾਲੇ ਜਿਨ੍ਹਾਂ ਦੋ ਜਣਿਆਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਵਜੋਂ ਹੋਈ ਹੈ। ਦੋਵੇਂ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਜਦਕਿ ਤੀਜੇ ਮੁਲਜ਼ਮ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
