post

Jasbeer Singh

(Chief Editor)

Punjab

ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪੰਜਾਬ ਪੁਲਸ ਨੇ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਕੀਤਾ ਡੇਢ ਕਿਲੋ ਹੈਰੋਇਨ ਸਣੇ

post-img

ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪੰਜਾਬ ਪੁਲਸ ਨੇ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਕੀਤਾ ਡੇਢ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਦੇ ਮੋਹਾਲੀ ਜਿ਼ਲ੍ਹੇ ਦੀ ਪੁਲਸ ਨੇ ਅੱਜ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਡੇਢ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਫੜੇ ਗਏ ਤਸਕਰਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ 1.5 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਅਤੇ ਅੰਤਰਰਾਸ਼ਟਰੀ ਡਰੱਗ ਕਾਰਟੇਲ ਨਾਲ ਜੁੜੇ ਦਿੱਲੀ ਸਥਿਤ ਅਫਗਾਨ ਹੈਂਡਲਰ ਦਾ ਪਰਦਾਫਾਸ਼ ਕੀਤਾ ਗਿਆ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਸੁਖਦੀਪ ਸਿੰਘ ਪਹਿਲਾਂ 2020 ਵਿੱਚ ਅਗਵਾ ਦੇ ਇੱਕ ਕੇਸ ਵਿੱਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ `ਤੇ ਰਿਹਾ ਸੀ। ਸਮੱਗਲਰਾਂ ਦੀ ਮੋਡਸ ਓਪਰੇਂਡੀ ਬਾਰੇ ਉਨ੍ਹਾਂ ਕਿਹਾ ਕਿ ਹੈਰੋਇਨ ਨੂੰ ਹਾਫ ਸਲੀਵ ਜੈਕਟਾਂ ਵਿੱਚ ਛੁਪਾ ਕੇ ਵਾਹਨਾਂ ਵਿੱਚ ਤਸਕਰੀ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Related Post