ਗੈਂਗਸਟਰਾਂ ’ਤੇ ਵਾਰ ਤਹਿਤ ਪੰਜਾਬ ਪੁਲਸ ਵੱਲੋਂ 607 ਥਾਈਂ ਛਾਪੇਮਾਰੀ
ਚੰਡੀਗੜ੍ਹ, 11 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗੈਂਗਸਟਰਾਂ 'ਤੇ ਵਾਰ ਮੁਹਿੰਮ ਤਹਿਤ 607 ਥਾਵਾਂ 'ਤੇ ਛਾਪੇਮਾਰੀ (Raid) ਕੀਤੀ ਗਈ ।
ਮੁਹਿੰਮ ਹੋਈ 233ਵੇਂ ਦਿਨ ਵਿਚ ਦਾਖਲ
ਪੰਜਾਬ ਅੰਦਰ ਗੈਂਗਸਟਰਾਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਗੈਂਗਸਟਰਾਂ 'ਤੇ ਵਾਰ ਮੁਹਿੰਮ (Crackdown on Gangsters Campaign) ਜੋ ਕਿ 233ਵੇਂ ਦਿਨ ਵਿਚ ਦਾਖਲ ਹੋ ਚੁੱਕੀ ਹੈ ਤਹਿਤ ਪੰਜਾਬ ਪੁਲਸ ਦੀਆਂ ਟੀਮਾਂ ਵਲੋਂ ਸੱਤ ਹਥਿਆਰਾਂ ਸਮੇਤ 307 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 69,442 ਹੋ ਗਈਆਂ । ਇਸ ਤੋਂ ਇਲਾਵਾ 245 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 15 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ (Arrested) ਕੀਤਾ ਹੈ ।
ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ 87 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 558ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, 36,600 ਨਸ਼ੀਲੀਆਂ ਗੋਲੀਆਂ (Narcotic pills) ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ । ਇਸ ਨਾਲ, ਸਿਰਫ਼ 559 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,646 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।
