post

Jasbeer Singh

(Chief Editor)

Punjab

ਗੈਂਗਸਟਰਾਂ ‘ਤੇ ਵਾਰ ਦੇ 139ਵੇਂ ਦਿਨ ਪੰਜਾਬ ਪੁਲਸ ਵੱਲੋਂ ਵੱਖ-ਵੱਖ ਥਾਈਂ ਛਾਪੇਮਾਰੀ

post-img

ਗੈਂਗਸਟਰਾਂ ‘ਤੇ ਵਾਰ ਦੇ 139ਵੇਂ ਦਿਨ ਪੰਜਾਬ ਪੁਲਸ ਵੱਲੋਂ ਵੱਖ-ਵੱਖ ਥਾਈਂ ਛਾਪੇਮਾਰੀ

ਚੰਡੀਗੜ੍ਹ, 9 ਜੂਨ 2026 : ਪੰਜਾਬ ਵਿਚ ਪੰਜਾਬ ਪੁਲਸ (Punjab Police) ਵਲੋਂ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਚਲਦਿਆਂ ਪੰਜਾਬ ਭਰ ਵਿਚ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ ।

ਕਿੰਨੇ ਟਿਕਾਣਿਆਂ 'ਤੇ ਕੀਤੀ ਗਈਆਂ ਛਾਪੇਮਾਰੀਆਂ

ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ (Attack on gangsters) ਦੇ 139ਵੇਂ ਦਿਨ ਪੰਜਾਬ ਪੁਲਸ ਨੇ ਪੰਜਾਬ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 469 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ-2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ ।

ਮੁਹਿੰਮ ਦੇ 139ਵੇਂ ਦਿਨ 263 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ । ਮੁਹਿੰਮ 139ਵੇਂ ਦਿਨ ਪੁਲਸ ਟੀਮਾਂ ਨੇ ਇੱਕ ਹਥਿਆਰ ਸਮੇਤ 263 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 35,076 ਹੋ ਗਈਆਂ । ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 24 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀ (ਪੀ. ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ 81 ਨਸ਼ਾ ਤਸਕਰ ਕੀਤੇ ਗ੍ਰਿਫਤਾਰ

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ (War on drugs) ਨੂੰ 464ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 373 ਗ੍ਰਾਮ ਹੈਰੋਇਨ, 2.2 ਕਿਲੋ ਗਾਂਜਾ, 256 ਨਸ਼ੀਲੀਆਂ ਗੋਲੀਆਂ ਅਤੇ 7.92 ਲੱਖ ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ ਗਈ । ਇਸ ਨਾਲ ਸਿਰਫ 464 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,295 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Related Post

Instagram