post

Jasbeer Singh

(Chief Editor)

Punjab

ਪੰਜਾਬ ਪੁਲਸ ਨੇ ਕ੍ਰਿਸਮਸ ਤੇ ਨਵੇਂ ਸਾਲ ਦੇ ਮੱਦੇਨਜ਼ਰ ਵਧਾਏ ਸੁਰੱਖਿਆ ਪ੍ਰਬੰਧ

post-img

ਪੰਜਾਬ ਪੁਲਸ ਨੇ ਕ੍ਰਿਸਮਸ ਤੇ ਨਵੇਂ ਸਾਲ ਦੇ ਮੱਦੇਨਜ਼ਰ ਵਧਾਏ ਸੁਰੱਖਿਆ ਪ੍ਰਬੰਧ ਚੰਡੀਗੜ੍ਹ, 23 ਦਸੰਬਰ 2025 : ਕ੍ਰਿਸਮਸ ਅਤੇ ਨਵੇਂ ਸਾਲ ਦੇ ਤਿਉਹਾਰਾਂ ਨੂੰ ਨੇੜੇ ਦੇਖਦਿਆਂ ਪੰਜਾਬ ਪੁਲਸ ਨੇ ਸੂਬੇ ਭਰ `ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਖ਼ਾਸ ਕਰ ਕੇ ਸਰਹੱਦੀ ਜ਼ਿਲਿਆਂ `ਚ ਵਿਸ਼ੇਸ਼ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਡੀ. ਜੀ. ਪੀ. ਨੇ ਸਮੂਹ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਦਿਸ਼ਾ-ਨਿਰਦੇਸ਼ ਕੀਤੇ ਜਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਅੱਜ ਰਾਜ ਦੇ ਸਮੂਹ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਹਦਾਇਤਾਂ ਜਾਰੀ ਕਰਦਿਆਂ ਆਪਣੇ-ਆਪਣੇ ਅਧਿਕਾਰ। ਖੇਤਰਾਂ ਦੇ ਸੰਵੇਦਨਸ਼ੀਲ ਇਲਾਕਿਆਂ `ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨਾਲ ਅਗਲੇ ਕੁਝ ਦਿਨਾਂ ਤੱਕ ਲਗਾਤਾਰ ਆਨ-ਲਾਈਨ ਮੀਟਿੰਗਾਂ ਕਰਨ ਅਤੇ ਸੁਰੱਖਿਆ ਤੰਤਰ ਨੂੰ ਹੋਰ ਚੁਸਤ-ਦਰੁਸਤ ਬਣਾਉਣ ਦਾ ਫੈਸਲਾ ਵੀ ਲਿਆ ਹੈ । ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਤਰਨਤਾਰਨ ਵਰਗੇ ਸਰਹੱਦੀ ਜਿ਼ਲਿਆਂ `ਚ ਸੁਰੱਖਿਆ ਵੱਲ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਧੁੰਦ ਦੇ ਮੌਸਮ ਕਾਰਨ ਸਰਹੱਦ ਪਾਰੋਂ ਦੇਸ਼ ਵਿਰੋਧੀ ਅਨਸਰਾਂ ਦੀਆਂ ਸਰਗਰਮੀਆਂ ਵਧਣ ਦਾ ਰਹਿੰਦਾ ਹੈ ਖਤਰਾ ਧੁੰਦ ਦੇ ਮੌਸਮ ਕਾਰਨ ਸਰਹੱਦ ਪਾਰੋਂ ਦੇਸ਼ ਵਿਰੋਧੀ ਅਨਸਰਾਂ ਦੀਆਂ ਸਰਗਰਮੀਆਂ ਵਧਣ ਦਾ ਖ਼ਤਰਾ ਰਹਿੰਦਾ ਹੈ ।ਉਨ੍ਹਾਂ ਨੇ ਅਧਿਕਾਰੀਆਂ ਨੂੰ ਰਾਤ ਦੇ ਸਮੇਂ ਗਸ਼ਤ ਤੇਜ਼ ਕਰਨ ਦੇ ਹੁਕਮ ਦਿੱਤੇ ਹਨ ਅਤੇ ਸੂਬੇ ਦੀਆਂ ਹੱਦਾਂ `ਤੇ ਚੈਕਿੰਗ ਤੇਜ਼ ਕਰਨ ਲਈ ਕਿਹਾ ਹੈ। ਖ਼ਾਸ ਕਰ ਕੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲੈਣ ਲਈ ਕਿਹਾ ਗਿਆ ਹੈ। ਪੰਜਾਬ ਪੁਲਸ ਸਰਹੱਦੀ ਖੇਤਰਾਂ `ਚ ਸੁਰੱਖਿਆ ਦੀ ਦੂਜੀ ਕਤਾਰ ਵਜੋਂ ਕੰਮ ਕਰ ਰਹੀ ਹੈ। ਉਥੇ ਸਥਾਪਿਤ ਪੁਲਸ ਨਾਕਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ ਗਿਆ ਹੈ। ਧੁੰਦ ਦੇ ਪ੍ਰਭਾਵ ਨੂੰ ਦੇਖਦਿਆਂ ਡੀ.ਜੀ.ਪੀ. ਨੇ ਜਨਵਰੀ ਅਤੇ ਫਰਵਰੀ ਮਹੀਨੇ ਦੌਰਾਨ ਵੀ ਸਰਹੱਦੀ ਇਲਾਕਿਆਂ ਅਤੇ ਪੁਲਸ ਥਾਣਿਆਂ ਨੂੰ ਰਾਤ ਵੇਲੇ ਵਿਸ਼ੇਸ਼ ਤੌਰ `ਤੇ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ।

Related Post

Instagram