July 6, 2024 01:34:45
post

Jasbeer Singh

(Chief Editor)

Punjab, Haryana & Himachal

ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਕੀਤਾ ਜਾ ਰਿਹਾ ਹੈ ਸੀਲ : ਡੀ. ਆਈ. ਜੀ. ਹਰਚਰਨ ਭੁੱਲਰ

post-img

ਪਟਿਆਲਾ, 29 ਫਰਵਰੀ (ਜਸਬੀਰ)-ਪਟਿਆਲਾ ਜਿਲ੍ਹੇ ਦੀਆਂ ਨਾਮਵਰ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਯੁਵਕ ਸੇਵਾਵਾਂ ਪਾਵਰ ਹਾਊਸ ਯੂਥ ਕਲੱਬ ਰਣਜੀਤ ਨਗਰ, ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਪਾਵਰ ਹਾਊਸ ਯੂਥ ਕਲੱਬ ਵਲੋਂ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ ਰੰਗਲਾ ਪੰਜਾਬ ਨਸਾ ਮੁਕਤ ਪੰਜਾਬ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਸਬੰਧੀ ਸਹੀਦੇ ਆਜਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ, ਸਟੇਟ ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ, ਜਸਨਜੋਤ ਸਿੰਘ, ਜਪਨੀਤ ਸਿੰਘ, ੱਕੀ ਹਰਦਾਸਪੁਰ ਨੇ ਡੀ. ਆਈ. ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ  ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵਲੋਂ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡੀ. ਆਈ. ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਸਖਤ ਹਦਾਇਤਾਂ ਹਨ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਨਾ ਬਖਸ਼ਿਆ ਜਾਵੇ ਅਤੇ ਉਹਨਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਲ ਕੀਤੀਆਂ ਜਾਣ ਅਤੇ ਪੁਲਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਜਾਇਦਾਦਾਂ ਸੀਲ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਪਬਲਿਕ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹਰ ਰੋਜ ਪੰਜਾਬ ਵਿੱਚ ਨੌਜਵਾਨਾਂ ਦੀ ਹੋ ਰਹੀਆਂ ਮੌਤਾਂ ਬਹੁਤ ਹੀ ਚਿੰਤਾ ਦਾ ਵਿਸਾ ਹੈ। ਉਹਨਾਂ ਕਿਹਾ ਕਿ ਸਾਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕਮੁੱਠ ਹੋ ਕੇ ਜਾਗਰੂਕ ਹੋਣਾ ਪਵੇਗਾ। ਉਹਨਾਂ ਭਲਵਾਨ, ਗਰੇਵਾਲ, ਰੁਪਿੰਦਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਵਲੋਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਉਹੋ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਉਹੋ ਇਸ ਮੁਹਿੰਮ ਵਿਚ ਹਰ ਸੰਭਵ ਮਦਦ ਕਰਨਗੇ। ਇਸ ਮੌਕੇ ਐਸ. ਆਈ. ਨਵਦੀਪ ਕੌਰ ਵੀ ਹਾਜਰ ਸਨ।

Related Post