
Patiala News
0
ਪਟਿਆਲਾ ਪੁਲਿਸ ਨੇ ਮੋਟਰਸਾਇਕਲ ਚੋਰੀ ਕਰਨ ਵਾਲੇ ਦੋ ਚੋਰਾਂ ਨੂੰ ਕੀਤਾ ਕਾਬੂ, 16 ਦੇ ਕਰੀਬ ਮੋਟਰਸਾਇਕਲ ਬਰਾਮਦ.....
- by Jasbeer Singh
- July 20, 2024

,ਖ਼ਬਰ ਹੈ ਪਟਿਆਲੇ ਤੋਂ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸਿਟੀ ਮਨਦੀਪ ਕੌਰ ਨੇ ਦੱਸਿਆ ਕਿ ਪਟਿਆਲਾ ਪੁਲਿਸ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਸਖ਼ਤ ਕਾਰਵਾਈ ਕਰ ਰਹੀ ਹੈ। ਡੀਐਸਪੀ ਮਨਦੀਪ ਨੇ ਦੱਸਿਆ ਕਿ ਸ਼ਹਿਰ ਵਿੱਚ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।ਜਿਸ ਤਹਿਤ ਅਸੀਂ ਪਿਛਲੇ ਮਹੀਨੇ ਚੋਰੀ ਦੇ ਅੱਠ ਮੋਟਰਸਾਈਕਲ ਬਰਾਮਦ ਕੀਤੇ ਸਨ। ਇਸ ਕਾਰਵਾਈ ਨੂੰ ਅੱਗੇ ਤੋਰਦਿਆਂ 16 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ ਅਤੇ ਦੋ ਚੋਰਾਂ ਨੂੰ ਵੀ ਕਾਬੂ ਕੀਤਾ ਹੈ। ਜੋਕਿ ਇਹ ਦੋਵੇਂ ਨਸ਼ੇ ਦੇ ਆਦੀ ਸਨ । ਡੀਐਸਪੀ ਮਨਦੀਪ ਨੇ ਕਿਹਾ ਕਿ ਸਾਨੂੰ ਮਾਮਲੇ ਦੀ ਹੋਰ ਜਾਂਚ ਕਰਨੀ ਚਾਹੀਦੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਚੋਰਾਂ ਨੇ ਹੋਰ ਕਿੰਨੇ ਮੋਟਰਸਾਈਕਲ ਚੋਰੀ ਕੀਤੇ ਹਨ ਅਤੇ ਕਿੱਥੇ ਵੇਚੇ ਹਨ।