post

Admin

(Chief Editor)

Punjab

ਪੰਜਾਬ ਪੁਲਸ ਨੇ 537 ਥਾਵਾਂ ’ਤੇ ਛਾਪੇਮਾਰੀ ਕਰਕੇ 295 ਕੀਤੇ ਗ੍ਰਿਫ਼ਤਾਰ

post-img

ਪੰਜਾਬ ਪੁਲਸ ਨੇ 537 ਥਾਵਾਂ ’ਤੇ ਛਾਪੇਮਾਰੀ ਕਰਕੇ 295 ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 19 ਅਗਸਤ 2026 : ਪੰਜਾਬ ਪੁਲਸ (Punjab Police) ਨੇ ਪੰਜਾਬ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਹਿਯੋਗੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ 537 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ ਗਈ ਹੈ ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ ਕਿੰਨੀ ਹੋਈ

ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰਾਂ 'ਤੇ ਵਾਰ ਮੁਹਿੰਮ (Campaign against gangsters) ਦੌਰਾਨ ਪੰਜਾਬ ਪੁਲਸ ਦੀਆਂ ਟੀਮਾਂ ਨੇ 7 ਹਥਿਆਰਾਂ ਸਮੇਤ 295 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ । ਇਸ ਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 61,877 ਹੋ ਗਈ ਹੈ ।

ਕਿੰਨੇ ਭਗੌੜੇ ਅਪਰਾਧੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਇਸ ਤੋਂ ਇਲਾਵਾ 198 ਵਿਅਕਤੀਆਂ ਖਿ਼ਲਾਫ਼ ਸਾਵਧਾਨੀ ਵਜੋਂ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ । ਇਸ ਤੋਂ ਇਲਾਵਾ ਪੁਲਸ ਟੀਮਾਂ ਨੇ ਅੱਜ 63 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 299 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ ।

Related Post

Instagram