ਪੰਜਾਬ ਪੁਲਸ ਨੇ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ 566 ਥਾਵਾਂ ਤੇ ਕੀਤੀ ਛਾਪੇੇਮਾਰੀ
- by Admin
- April 15, 2026
ਪੰਜਾਬ ਪੁਲਸ ਨੇ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ 566 ਥਾਵਾਂ ਤੇ ਕੀਤੀ ਛਾਪੇੇਮਾਰੀ ਚੰਡੀਗੜ੍ਹ, 15 ਅਪ੍ਰੈਲ 2026 : ਪੰਜਾਬ ਪੁਲਸ ਨੇ ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 84ਵੇਂ ਦਿਨ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਮੈਪ ਕੀਤੇ 566 ਸਥਾਨਾਂ ਤੇ ਛਾਪੇਮਾਰੀਆਂ ਕੀਤੀਆਂ ਹਨ। ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗਿ਼ਫਤਾਰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਸ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ 84ਵੇਂ ਦਿਨ ਜਿਥੇ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ‘ਤੇ 566 ਛਾਪੇਮਾਰੀ ਕੀਤੀ ਉਥੇ ਪੁਲਸ ਦੀਆਂ ਟੀਮਾਂ ਨੇ 311 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,154 ਹੋ ਗਈਆਂ। ਇਸ ਤੋਂ ਇਲਾਵਾ, ਛੇ ਹਥਿਆਰਾਂ ਸਮੇਤ ਫੜੇ ਗਏ 92 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਦੋਂ ਕਿ 126 ਵਿਅਕਤੀਆਂ ਦੀ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਦੋ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਯੁੱਧ ਨਸਿ਼ਆਂ ਵਿਰੁੱਧ ਮੁਹਿੰਮ 409ਵੇਂ ਦਿਨ 126 ਤਸਕਰ ਗ੍ਰਿ਼ਫ਼ਤਾਰ ਨਸ਼ਿਆਂ ਖਿਲਾਫ਼ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 409ਵੇਂ ਦਿਨ ਵੀ ਜਾਰੀ ਰੱਖੀ ਹੈ ਦੇ ਚਲਦਿਆਂ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 1. 4 ਕਿਲੋਗ੍ਰਾਮ ਹੈਰੋਇਨ, 5. 4 ਕਿਲੋਗ੍ਰਾਮ ਅਫੀਮ, 69 ਕਿਲੋਗ੍ਰਾਮ ਭੁੱਕੀ, 558 ਨਸ਼ੀਲੀਆਂ ਗੋਲੀਆਂ-ਕੈਪਸੂਲ ਅਤੇ 4. 91 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਇਸ ਨਾਲ ਸਿਰਫ 409 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58, 829 ਹੋ ਗਈ ਹੈ । ਪੰਜਾਬ ਪੁਲਸ ਨੇ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।
