post

Admin

(Chief Editor)

Punjab

ਪੰਜਾਬ ਪੁਲਸ ਨੇ 579 ਥਾਵਾਂ ‘ਤੇ ਛਾਪੇਮਾਰੀ ਕਰਕੇ ਕੀਤੇ 337 ਜਣੇ ਗ੍ਰਿਫ਼ਤਾਰ

post-img

ਪੰਜਾਬ ਪੁਲਸ ਨੇ 579 ਥਾਵਾਂ ‘ਤੇ ਛਾਪੇਮਾਰੀ ਕਰਕੇ ਕੀਤੇ 337 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 23 ਜੂਨ 2026 : ਪੰਜਾਬ ਪੁਲਸ (Punjab Police) ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 153ਵੇਂ ਦਿਨ ਅੱਜ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਦੇ 579 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ (Raid) ਕੀਤੀ ਗਈ ।

ਗੈਂਗਸਟਰਾਂ ਤੇ ਵਾਰ ਮੁਹਿੰਮ ਹੋਈ 153ਵੇਂ ਦਿਨ ਵਿਚ ਦਾਖਲ

ਪੰਜਾਬ ਪੁਲਸ ਮੁਤਾਬਕ ਮੁਹਿੰਮ ਦੇ 153ਵੇਂ ਦਿਨ ਪੁਲਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 337 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ । ਇਸ ਨਾਲ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 39,420 ਹੋ ਗਈ ਹੈ । ਇਸ ਤੋਂ ਇਲਾਵਾ, 103 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ । ਕਾਰਵਾਈ ਦੌਰਾਨ, ਪੁਲਸ ਟੀਮਾਂ ਨੇ ਤਿੰਨ ਭਗੌੜੇ ਅਪਰਾਧੀਆਂ (Fugitive criminals) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

ਕੋਈ ਵੀ ਦੇ ਸਕਦਾ ਹੈ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਸਬੰਧੀ ਜਾਣਕਾਰੀ

ਪੁਲਸ ਦਾ ਕਹਿਣਾ ਹੈ ਕਿ ਲੋਕ ਗੁਪਤ ਤੌਰ ‘ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ (Gangsters) ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਦੀ ਰਿਪੋਰਟ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਵੀ ਕਰ ਸਕਦੇ ਹਨ ।

Related Post

Instagram