post

Jasbeer Singh

(Chief Editor)

Punjab

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਪਾਉਣ ਲਈ ਪੰਜਾਬ ਪੁਲਸ ਡਿਬਰੂਗੜ੍ਹ ਜੇਲ ਪਹੁੰਚੀ

post-img

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਪਾਉਣ ਲਈ ਪੰਜਾਬ ਪੁਲਸ ਡਿਬਰੂਗੜ੍ਹ ਜੇਲ ਪਹੁੰਚੀ ਅਜਨਾਲਾ, 21 ਅਪ੍ਰੈਲ 2026 : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਪਾਉਣ ਲਈ ਪੰਜਾਬ ਪੁਲਸ ਡਿਬਰੂਗੜ੍ਹ ਜੇਲ ਪਹੁੰਚ ਚੁੱਕੀ ਹੈ । ਕਿਸ ਮਾਮਲੇ ਵਿਚ ਗ੍ਰਿਫ਼ਤਾਰੀ ਕਰਨ ਪਹੁੰਚੀ ਹੈ ਪੁਲਸ ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇਸ਼ ਦੇ ਸੂਬੇ ਆਸਾਮ ਦੀ ਡਿਬੜੂਗੜ੍ਹ ਜੇਲ੍ਹ ਵਿਚ ਐਨ. ਐਸ. ਏ. ਤਹਿਤ ਬੰਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਥਾਣਾ ਕੇਸ ਵਿਚ ਰਸਮੀ ਤੌਰ ’ਤੇ ਗ੍ਰਿਫਤਾਰੀ ਪਾਉਣ ਲਈ ਪੰਜਾਬ ਪੁਲਿਸ ਦੀ ਉੱਚ ਪੱਧਰੀ ਟੀਮ ਡਿਬਰੂਗੜ੍ਹ ਪਹੁੰਚ ਚੁੱਕੀ ਹੈ । ਕਦੋਂ ਖਤਮ ਹੋ ਰਹੀ ਹੈ ਅੰਮ੍ਰਿਤਪਾਲ ਦੀ ਐਨ. ਐਸ. ਏ. ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੱਲ੍ਹ 22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ’ਤੇ ਲੱਗੀ ਐਨ.ਐਸ.ਏ ਦੀ ਮਿਆਦ ਖ਼ਤਮ ਹੋ ਰਹੀ ਹੈ, ਜਿਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਉਨ੍ਹਾਂ ਖਿ਼ਲਾਫ਼ ਥਾਣਾ ਅਜਨਾਲਾ ਵਿਖੇ ਦਰਜ ਵੱਖ-ਵੱਖ ਮੁਕਦਮਿਆਂ ਵਿਚ ਰਸਮੀ ਤੌਰ ’ਤੇ ਗ੍ਰਿਫਤਾਰੀ ਪਾਈ ਜਾਵੇਗੀ। ਗ੍ਰਿਫ਼ਤਾਰੀ ਪਾਉਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਵੀ ਮੰਗਿਆ ਜਾ ਸਕਦਾ ਹੈ ।

Related Post

Instagram