ਪੰਜਾਬ ਪੁਲਸ ਦੀ ’ਗੈਂਗਸਟਰਾਂ 'ਤੇ ਵਾਰ’ ਮੁਹਿੰਮ 127ਵੇਂ ਦਿਨ ਵਿਚ ਹੋਈ ਦਾਖਲ
- by Jasbeer Singh
- May 28, 2026
ਪੰਜਾਬ ਪੁਲਸ ਦੀ ’ਗੈਂਗਸਟਰਾਂ 'ਤੇ ਵਾਰ’ ਮੁਹਿੰਮ 127ਵੇਂ ਦਿਨ ਵਿਚ ਹੋਈ ਦਾਖਲ
ਚੰਡੀਗੜ੍ਹ, 28 ਮਈ 2026 : ਪੰਜਾਬ ਅੰਦਰ ਗੈਂਗਸਟਰਾਂ (Gangsters) ਵਿਰੁੱਧ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਗੈਂਗਸਟਰਾਂ ਤੇ ਵਾਰ’ (War on gangsters) ਮੁਹਿੰਮ 127ਵੇਂ ਦਿਨ ਵਿਚ ਦਾਖਲ ਹੋ ਗਈ ਹੈ ।
ਕੀ ਕੀ ਕੀਤਾ ਗਿਆ ਮੁਹਿੰਮ ਦੇ 127ਵੇਂ ਦਿਨ
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ (Punjab Police) ਨੇ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 127ਵੇਂ ਦਿਨ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 369 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਪੰਜਾਬ ਪੁਲਸ ਮੁਤਾਬਕ 127ਵੇਂ ਦਿਨ ਪੁਲਸ ਟੀਮਾਂ ਨੇ 118 ਵਿਅਕਤੀਆਂ ਨੂੰ 9 ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,305 ਹੋ ਗਈਆਂ ।
ਕਿੰਨੇ ਵਿਅਕਤੀਆਂ ਤੇ ਕੀਤੀ ਗਈ ਇਹਤਿਆਤੀ ਕਾਰਵਾਈ
ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਪੁਲਸ ਮੁਤਾਬਕ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ‘ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।
ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ 16 ਨਸ਼ਾ ਤਸਕਰ ਹੋਏ ਗ੍ਰਿਫ਼ਤਾਰ
ਪੰਜਾਬ ਪੁਲਿਸ ਮੁਤਾਬਕ ਪੁਲਿਸ ਨੇ ਨਸ਼ਿਆਂ ਵਿਰੁੱਧ (Against drugs) ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 452ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 16 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 3.5 ਕਿੱਲੋ ਹੈਰੋਇਨ ਅਤੇ 64,500 ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ । ਇਸ ਨਾਲ ਸਿਰਫ 452 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,530 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।
