July 6, 2024 01:34:41
post

Jasbeer Singh

(Chief Editor)

Latest update

Punjab Politics : ਅਕਾਲੀ ਦਲ ਨੂੰ ਝਟਕਾ, ਭਾਈ ਰਾਹੁਲ ਸਿੱਧੂ ਤੇ ਕਾਕਾ ਸੂਦ ਭਾਜਪਾ 'ਚ ਸ਼ਾਮਲ

post-img

ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਬੇਟੇ ਅਤੇ ਅਕਾਲੀ ਆਗੂ ਰਾਹੁਲ ਸਿੱਧੂ ਅੱਜ ਸੁਨੀਲ ਜਾਖੜ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਲੁਧਿਆਣਾ ਤੋਂ ਅਕਾਲੀ ਆਗੂ ਵਿਪਨ ਸੂਦ ਉਰਫ਼ ਕਾਕਾ ਸੂਦ ਵੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਬੇਟੇ ਅਤੇ ਅਕਾਲੀ ਆਗੂ ਰਾਹੁਲ ਸਿੱਧੂ ਅੱਜ ਸੁਨੀਲ ਜਾਖੜ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਲੁਧਿਆਣਾ ਤੋਂ ਅਕਾਲੀ ਆਗੂ ਵਿਪਨ ਸੂਦ ਉਰਫ਼ ਕਾਕਾ ਸੂਦ ਵੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਜ਼ਿਕਰਯੋਗ ਹੈ ਕਿ ਭਾਈ ਪਰਿਵਾਰ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ। ਭਾਈ ਹਰਨਿਰਪਲ ਸਿੰਘ ਕੁੱਕੂ ਅਕਾਲੀ ਦਲ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਭਾਈ ਹਰਨਿਰਪਾਲ ਸਿੰਘ ਕੁੱਕੂ ਨੂੰ ਕਾਂਗਰਸ 'ਚ ਸ਼ਾਮਲ ਕੀਤਾ ਸੀ। ਭਾਈ ਪਰਿਵਾਰ ਕੈਪਟਨ ਅਮਰਿੰਦਰ ਸਿੰਘ ਦਾ ਕਾਫੀ ਕਰੀਬੀ ਰਿਹਾ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਈ ਕੁੱਕੂ ਨੇ ਕੋਟਕਪੂਰਾ ਤੋਂ ਚੋਣ ਲੜੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਤੇ ਭਾਈ ਰਾਹੁਲ ਸਿੱਧੂ ਬੀਤੇ ਸਮੇਂ ਦੌਰਾਨ ਹਲਕਾ ਇੰਚਾਰਜ ਵਜੋਂ ਕੋਟਕਪੂਰਾ ਤੋਂ ਕਾਂਗਰਸ ਦੀ ਵਾਗਡੋਰ ਸੰਭਾਲਦੇ ਰਹੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਵਿਪਨ ਸੂਦ ਲੋਕ ਇਨਸਾਫ਼ ਪਾਰਟੀ ਵੱਲੋਂ 2017 ਦੀ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਇਸ ਤੋਂ ਬਾਅਦ ਉਹ ਲੋਕ ਇਨਸਾਫ਼ ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਏ ਸਨ। ਵਿਪਨ ਸੂਦ ਕਾਕਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫ਼ੀ ਨਜ਼ਦੀਕ ਮੰਨੇ ਜਾ ਰਹੇ ਸਨ। ਇੱਕ ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਲੋਕ ਸਭਾ ਲੁਧਿਆਣਾ ਲਈ ਉਮੀਦਵਾਰ ਵੀ ਐਲਾਨ ਦਿੱਤਾ ਸੀ।

Related Post