
ਪੰਜਾਬ ਰਾਜ ਭਵਨ ਰਾਜਪਾਲ-ਮਨੋਨੀਤ ਸ਼੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਰਾਜ ਭਵਨ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ
- by Jasbeer Singh
- July 30, 2024

ਪੰਜਾਬ ਰਾਜ ਭਵਨ ਰਾਜਪਾਲ-ਮਨੋਨੀਤ ਸ਼੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਰਾਜ ਭਵਨ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ ਚੰਡੀਗੜ,30 ਜੁਲਾਈ: ਪੰਜਾਬ ਰਾਜ ਭਵਨ ਵਿਖੇ ਪਹੁੰਚਣ 'ਤੇ ਮਨੋਨੀਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ । ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ‘ਤੇ ਮਨੋਨੀਤ ਰਾਜਪਾਲ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਦਾ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ । ਚੰਡੀਗੜ੍ਹ ਪਹੁੰਚਣ ‘ਤੇ ਸ੍ਰੀ ਅਨੁਰਾਗ ਵਰਮਾ ਮੁੱਖ ਸਕੱਤਰ ਪੰਜਾਬ, ਸ੍ਰੀ ਕੇ. ਸਿਵਾ ਪ੍ਰਸਾਦ, ਰਾਜਪਾਲ ਦੇ ਵਧੀਕ ਮੁੱਖ ਸਕੱਤਰ, ਸ੍ਰੀ ਰਾਜੀਵ ਵਰਮਾ, ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਦੇ ਸਲਾਹਕਾਰ, ਸ੍ਰੀ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਸਮੇਤ ਹੋਰ ਸੀਨੀਅਰ ਪਤਵੰਤਿਆਂ ਨੇ ਵੀ ਮਨੋਨੀਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਦਾ ਸਵਾਗਤ ਕੀਤਾ ।