
ਪੰਜਾਬ ਰੈੱਡ ਕਰਾਸ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਵਲੋਂ ਲੋਕਾਂ ਨੂੰ ਫਸਟ ਏਡ ਦੀ ਟ੍ਰੇਨਿੰਗ ਦੇਣ ਦੀ ਸ਼ੁਰੂਆਤ
- by Jasbeer Singh
- May 10, 2025

ਪੰਜਾਬ ਰੈੱਡ ਕਰਾਸ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਵਲੋਂ ਲੋਕਾਂ ਨੂੰ ਫਸਟ ਏਡ ਦੀ ਟ੍ਰੇਨਿੰਗ ਦੇਣ ਦੀ ਸ਼ੁਰੂਆਤ -ਇੰਡੀਅਨ ਰੈਡ ਕਰਾਸ ਸੁਸਾਇਟੀ ਸਟੇਟ ਬ੍ਰਾਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਪੁੱਜੇ ਪਟਿਆਲਾ, 10 ਮਈ : ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਪਟਿਆਲਾ ਵਲੋਂ ਭਾਰਤ ਅਤੇ ਪਾਕਿਸਤਾਨ ਦੇ ਦਰਮਿਆਨ ਤਣਾਅ ਦੇ ਹਾਲਾਤ ਨੂੰ ਵੇਖਦਿਆਂ ਲੋਕਾਂ ਤੇ ਖਾਸ ਕਰਕੇ ਨੌਜਵਾਨਾ ਨੂੰ ਫਸਟ ਏਡ ਦੀ ਟ੍ਰੇਨਿੰਗ ਦੇਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ਉਤੇ ਪੁੱਜੇ ਇੰਡੀਅਨ ਰੈਡ ਕਰਾਸ ਸੁਸਾਇਟੀ ਸਟੇਟ ਬ੍ਰਾਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਇਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹਨਾਂ ਵਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ, ਪਿੰਡਾਂ ਦੇ ਵਿੱਚ ਜਾ ਕੇ ਨੋਜਵਾਨਾ ਅਤੇ ਪਬਲਿਕ ਨੂੰ ਜੰਗ ਦੇ ਦੋਰਾਨ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਲਈ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਨੋਜਵਾਨਾ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਰੈਡ ਕਰਾਸ ਦੇ ਵਲੰਟੀਅਰ ਬਨਣ ਲਈ ਪ੍ਰੇਰਿਤ ਕੀਤਾ ਤਾਂ ਜੋ ਕਿਸੇ ਆਫ਼ਤ ਸਮੇਂ ਲੋਕਾਂ ਦੀ ਸਹਾਇਤਾ ਕੀਤੀ ਜਾ ਸਕੇ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੇ ਕਿਹਾ ਕਿ ਉਹਨਾਂ ਦੀ ਟੀਮ ਰੈੱਡ ਕਰਾਸ ਵਲੋਂ ਫਸਟ ਏਡ ਦੀ ਟ੍ਰੇਨਿੰਗ ਪ੍ਰਾਪਤ ਹੈ ਅਤੇ ਲੋਕਾਂ ਨੂੰ ਵੱਖ ਵੱਖ ਥਾਵਾਂ ਉਪਰ ਜਾਂ ਕੇ ਫਸਟ ਏਡ ਦੀ ਟਰੇਨਿੰਗ ਦਿੱਤੀ ਜਾਵੇਗੀ। ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਬਰ ਜਿਲਾ ਸਾਂਝ ਕੇਂਦਰ ਪਟਿਆਲਾ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਨੋਜਵਾਨਾ ਨੂੰ ਵੱਧ ਤੋਂ ਵੱਧ ਰੈੱਡ ਕਰਾਸ ਨਾਲ ਜੁੜਨ ਲਈ ਜਾਗਰੂਕ ਕੀਤਾ। ਇਸ ਮੌਕੇ ਇੰਚਾਰਜ ਸਿਟੀ 2 ਟ੍ਰੈਫਿਕ ਜਗਵਿੰਦਰ ਸਿੰਘ ਬੁੱਟਰ, ਸਟੇਟ ਐਵਾਰਡੀ ਪਰਮਿੰਦਰ ਭਲਵਾਨ ਪ੍ਰਧਾਨ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ, ਡਾਕਟਰ ਚਾਰੂ ਗੋਤਮ, ਕਾਉਂਸਲਰ ਪਰਮਿੰਦਰ ਵਰਮਾ,ਰਣਜੀਤ ਕੌਰ, ਜਸਪ੍ਰੀਤ ਸਿੰਘ,ਦੀਦਾਰ ਸਿੰਘ, ਏਂ ਐਸ ਆਈ ਪ੍ਰੇਮ ਸਿੰਘ, ਰੁਦਰਪ੍ਰਤਾਪ ਸਿੰਘ, ਹਰਮਨਜੀਤ ਸਿੰਘ ਰੰਧਾਵਾ, ਲੱਕੀ ਹਰਦਾਸਪੁਰ ਨੇ ਸ਼ਿਰਕਤ ਕੀਤੀ।