
ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਦਰ ਵਲੋਂ ਨੋਜਵਾਨਾਂ ਨੂੰ ਨਸ
- by Jasbeer Singh
- August 13, 2025

ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਦਰ ਵਲੋਂ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਹਨ ਉਪਰਾਲੇ ਪਟਿਆਲਾ 13 ਅਗਸਤ 2025 : ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ ਏ ਐਸ ਅਧਿਕਾਰੀ ਦੀ ਸਰਪ੍ਰਸਤੀ ਹੇਠ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ , ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪੰਜਾਬ ਰੈਡ ਕਰਾਸ ਜ਼ਿਲ੍ਹਾ ਪੁਨਰਵਾਸ ਕੇਂਦਰ ਪੰਜਾਬ ਸਾਕੇਤ ਹਸਪਤਾਲ ਪਟਿਆਲਾ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਵੱਲੋਂ ਸਾਰੇ ਆਏਂ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ। ਵਿਸ਼ੇਸ਼ ਤੌਰ ਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਡਾਕਟਰ ਚਾਰੂ ਗੋਤਮ, ਡਾਕਟਰ ਸੰਦੀਪ ਸਿੰਘ,ਏ ਐਸ ਆਈ ਦਰਬਾਰਾ ਸਿੰਘ,ਕੋਸਲਰ ਅਮਰਜੀਤ ਕੌਰ,ਕੋਸਲਰ ਪਰਮਿੰਦਰ ਕੌਰ ਵਰਮਾ, ਰਣਜੀਤ ਕੌਰ ਕੋਸਲਰ, ਮਨਦੀਪ ਸਿੰਘ, ਜਸਪ੍ਰੀਤ ਸਿੰਘ, ਰੁਦਰਪ੍ਰਤਾਪ ਸਿੰਘ ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਭਿੰਦਰ ਜਲਵੇੜਾ ਨੇ ਸ਼ਿਰਕਤ ਕੀਤੀ।ਇਸ ਮੌਕੇ ਨੋਜਵਾਨਾਂ ਨੂੰ ਸੰਬੋਧਨ ਕਰਦਿਆਂ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਅਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲੜੀਵਾਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਤਾ ਜੋਂ ਨੋਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪਬਲਿਕ ਅਤੇ ਨੋਜਵਾਨਾਂ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੁਲਿਸ ਵੱਲੋਂ ਗੁਪਤ ਰੱਖਿਆ ਜਾਂਦਾ ਹੈ ਇਸ ਲਈ ਬਗੈਰ ਕਿਸੇ ਡਰ ਭੈ ਤੋਂ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਹੀ ਅਸੀਂ ਸਾਰੇ ਇੱਕਜੁੱਟ ਹੋ ਕੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰ ਸਕਦੇ ਹਾ । ਇਸ ਮੌਕੇ ਪਰਮਿੰਦਰ ਭਲਵਾਨ ਅਤੇ ਜਤਵਿੰਦਰ ਗਰੇਵਾਲ ਨੇ ਨੋਜਵਾਨਾਂ ਨੂੰ ਨਸ਼ਿਆਂ ਵਿਰੁੱਧ ਸੌਂਹ ਚੁਕਾਈ ਗਈ ।