post

Jasbeer Singh

(Chief Editor)

Punjab

ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਨੇ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ

post-img

ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਨੇ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ ਚੰਡੀਗੜ੍ਹ : ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ ਦੇ ਚਲਦਿਆਂ ਬਠਿੰਡਾ ਵਿਖੇ ਵੀ ਪੰਜਾਬ ਸਰਕਾਰ ਖਿਲਾਫ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਅਤੇ ਪੀਆਰਟੀਸੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ, ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਉਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਹਨਾਂ ਦੱਸਿਆ ਮੁੱਖ ਮੰਤਰੀ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ,ਘੱਟ ਤਨਖਾਹ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਸਬੰਧੀ,ਮੁਲਾਜ਼ਮਾਂ ਤੇ ਮਾਰੂ ਕੰਡੀਸ਼ਨਾ ਨੂੰ ਖਤਮ ਕਰਕੇ ਸਰਵਿਸ ਰੂਲ ਲਾਗੂ ਕਰਨ,ਠੇਕੇਦਾਰ ਬਾਹਰ ਕੱਢਣ,ਟਰਾਂਸਪੋਰਟ ਮਾਫੀਆ ਖਤਮ ਕਰਨ,ਕਿਲੋਮੀਟਰ ਬੱਸਾਂ ਬੰਦ ਕਰਨ,ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਆਦਿ ਮੰਗਾਂ ਦਾ ਹੱਲ ਕਰਨ ਲਈ ਕਮੇਟੀ ਗਠਿਤ ਕੀਤੀ ਗਈ ਸੀ ਜਿਸ ਵਿੱਚ ਜਥੇਬੰਦੀ ਦੇ 2 ਆਗੂ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਸੀ 25/11 ਯੂਨੀਅਨ ਵੱਲੋਂ ਆਪਣੇ ਸਾਰੇ ਪੱਖ ਉਸ ਕਮੇਟੀ ਵਿੱਚ ਰੱਖੇ ਗਏ ਸੀ।

Related Post