

ਪੰਜਾਬ ਦਾ ਸਿੱਖਿਆ ਢਾਂਚਾ ਦੇਸ਼ ਲਈ ਬਣ ਰਿਹੈ ਮਿਸਾਲ : ਨਰਿੰਦਰ ਕੌਰ ਭਰਾਜ ਵਿਧਾਇਕ ਵੱਲੋਂ ਪਿੰਡ ਦਿਆਲਗੜ੍ਹ, ਜੌਲੀਆਂ ਤੇ ਮਾਝੀ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਭਵਾਨੀਗੜ੍ਹ, 15 ਮਈ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਨਾਉਣ ਵਾਸਤੇ ਵਿੱਡੀ ਗਈ ਮੁਹਿੰਮ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਲਕਾ ਭਵਾਨੀਗੜ੍ਹ ਦੇ ਪਿੰਡ ਦਿਆਲਗੜ੍ਹ, ਜੌਲੀਆਂ ਤੇ ਮਾਝੀ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਕੀਤਾ । ਸ਼੍ਰੀਮਤੀ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਰ ਸੁਧਾਰ ਕੀਤੇ ਜਾ ਰਹੇ ਹਨ । ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ । ਬਿਹਤਰੀਨ ਸਿੱਖਿਆ ਪ੍ਰਬੰਧ ਦੇਣ ਦਾ ਟੀਚਾ ਲੈ ਕੇ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਪੰਜਾਬ ਸਰਕਾਰ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦੇਸ਼ ਵਿੱਚੋਂ ਸਭ ਤੋਂ ਬਿਹਤਰੀਨ ਸਿੱਖਿਆ ਪ੍ਰਬੰਧ ਦੇਣ ਦਾ ਟੀਚਾ ਲੈ ਕੇ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ । ਸਰਕਾਰ ਵੱਲੋਂ ਕੀਤੇ ਯਤਨਾਂ ਦੇ ਸਾਰਥਕ ਸਿੱਟੇ ਨਿਕਲ ਕੇ ਸਾਹਮਣੇ ਆ ਰਹੇ ਹਨ । ਉਹਨਾਂ ਕਿਹਾ ਕਿ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਲਗਭਗ 28 ਲੱਖ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ । ਇਹਨਾਂ ਵਿੱਚੋਂ ਕਰੀਬ 17 ਹਜ਼ਾਰ ਸਕੂਲਾਂ ਨੂੰ ਵਾਈਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ । ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਹਨ ਹਲਕਾ ਵਿਧਾਇਕ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਹਨ, ਉੱਥੇ 12,700 ਅਧਿਆਪਕ ਪੱਕੇ ਵੀ ਕੀਤੇ ਗਏ ਹਨ । ਕਰੀਬ 9000 ਸਫਾਈ ਸੇਵਕ ਤੇ ਚੌਕੀਦਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਏ ਗਏ ਹਨ, ਇਸ ਦੇ ਨਾਲ-ਨਾਲ ਸਕੂਲ ਆਫ ਐਮੀਨੈਂਸ ਦੇ ਰੂਪ ਵਿੱਚ ਪੰਜਾਬ ਦੇ ਵਿਦਿਆਰਥੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ ਗਈ ਹੈ । ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ । ਇਸ ਮੌਕੇ ਹਲਕਾ ਵਿਧਾਇਕ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲਾਂ ਦੇ ਸਟਾਫ ਵੱਲੋਂ ਹਲਕਾ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ਅਧਿਆਪਕ, ਸਕੂਲਾਂ ਦੇ ਪ੍ਰਿੰਸੀਪਲ, ਵਿਦਿਆਰਥੀ ਅਤੇ ਪਿੰਡ ਵਾਸੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.