ਬ੍ਰਿਟਿਸ਼ ਕੋਲੰਬੀਆ ਨਾਲ ਪੰਜਾਬ ਦੇ ਨਿਵੇਸ਼ ਤੇ ਵਪਾਰਕ ਸਬੰਧ ਹੋਣਗੇ ਮਜ਼ਬੂਤ : ਮਾਨ
- by Jasbeer Singh
- January 17, 2026
ਬ੍ਰਿਟਿਸ਼ ਕੋਲੰਬੀਆ ਨਾਲ ਪੰਜਾਬ ਦੇ ਨਿਵੇਸ਼ ਤੇ ਵਪਾਰਕ ਸਬੰਧ ਹੋਣਗੇ ਮਜ਼ਬੂਤ : ਮਾਨ ਚੰਡੀਗੜ੍ਹ, 17 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਨੇਡਾ, ਵਿਸ਼ੇਸ਼ ਤੌਰ `ਤੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ `ਤੇ ਜ਼ੋਰ ਦਿੱਤਾ। ਹੈ।ਲੰਘੇ ਦਿਨੀਂ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਐਬੀ ਨਾਲ ਮੁਲਾਕਾਤ ਦੌਰਾਨ ਉਨਾਂ ਕਿਹਾ ਕਿ ਕੈਨੇਡਾ ਹਮੇਸ਼ਾ ਹੀ ਭਾਰਤ ਅਤੇ ਪੰਜਾਬ ਦਾ ਮਜ਼ਬੂਤ ਭਾਈਵਾਲ ਰਿਹਾ ਹੈ। ਮਾਨ ਨੇ ਕੈਨੇਡੀਅਨ ਨਿਵੇੇਸ਼ਕਾਂ ਨੂੰ ਦਿੱਤਾ ਹਰ ਸੰਭਵ ਸਹਿਯੋਗ ਦਾ ਭਰੋਸਾ ਉਨ੍ਹਾਂ ਕਿਹਾ ਕਿ ਦੋਵਾਂ ਖੇਤਰਾਂ ਦੇ ਕਾਰੋਬਾਰੀਆਂ ਅਤੇ ਲੋਕਾਂ ਲਈ ਵਧੇਰੇ ਮੌਕੇ ਪੈਦਾ ਕਰਨ ਦੀ ਦਿਸ਼ਾ ਵਿਚ ਸਹਿਯੋਗ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਟਿਕਾਊ ਖੇਤੀਬਾੜੀ, ਗ੍ਰੀਨਹਾਉਸ ਤਕਨੀਕ, ਵੈਲਿਊ-ਐਡਿਡ ਫੂਡ ਪ੍ਰੋਸੈਸਿੰਗ, ਸਿੱਖਿਆ, ਸਿਹਤ ਅਤੇ ਨਵਿਆਉਣਯੋਗ ਊਰਜਾ ਦੇ ਖੇਤਰਾਂ `ਚ ਸਾਂਝੇਦਾਰੀ ਕਰ ਸਕਦੇ ਹਨ । ਮੁੱਖ ਮੰਤਰੀ ਨੇ ਪੰਜਾਬ ਦੀ ਐਗਰੋ-ਪ੍ਰੋਸੈਸਿੰਗ, ਟੈਕਸਟਾਈਲ, ਇੰਜੀਨੀਅਰਿੰਗ ਉਪਕਰਣ, ਆਈ. ਟੀ. ਸੇਵਾਵਾਂ ਅਤੇ ਨਵਿਆਉਣਯੋਗ ਉਰਜਾ ਦੇ ਖੇਤਰ `ਚ ਸਮਰੱਥਾ ਨੂੰ ਉਜਾਗਰ ਕੀਤਾ । ਉਨ੍ਹਾਂ ਕੈਨੇਡੀਅਨ ਨਿਵੇਸ਼ਕਾਂ ਨੂੰ `ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ` ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
