post

Jasbeer Singh

(Chief Editor)

Punjab

ਪੰਜਾਬ ਦਾ ਪਾਣੀ ਪੰਜਾਬ ਦੀ "ਲਾਈਫ ਲਾਈਨ" ਹੈ : ਮਾਨ

post-img

ਪੰਜਾਬ ਦਾ ਪਾਣੀ ਪੰਜਾਬ ਦੀ "ਲਾਈਫ ਲਾਈਨ" ਹੈ : ਮਾਨ ਚੰਡੀਗੜ੍ਹ, 2 ਮਈ 2025 : ਪੰਜਾਬ ਦਾ ਪਾਣੀ ਪੰਜਾਬ ਦੀ ਲਾਈਫ ਲਾਈਨ ਹੈ ਤੇ ਪੰਜਾਬ ਨੇ ਹਮੇਸ਼ਾ ਹਰਿਆਣਾ ਨੂੰ ਪਾਣੀ ਦਿੱਤਾ ਹੈ ਪਰ ਹੁਣ ਪੰਜਾਬ ਆਪਣੇ ਪਾਣੀ ਦੇ ਹੱਕਾਂ ਲਈ ਖੜ੍ਹਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ "ਜੱਟ ਗੰਨਾ ਨਹੀਂ ਦੇਂਦਾ, ਭੇਲੀ ਦੇ ਦਿੰਦਾ" ਪਰ ਪੰਜਾਬ ਦੇ ਪਾਣੀਆਂ ਨੂੰ ਕਿਸੇ ਹੋਰ ਸੂਬੇ ਨੂੰ ਦੇਣਾ ਪੰਜਾਬ ਦੇ ਲੋਕਾਂ ਨਾਲ ਬੇਇਨਸਾਫੀ ਹੋਵੇਗੀ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਖੁਦ ਪਾਣੀ ਦੀ ਘਾਅ ਦਾ ਸਾਹਮਣਾ ਕਰ ਰਿਹਾ ਹੈ ਅਤੇ ਹਰਿਆਣਾ ਨੂੰ ਹੋਰ ਪਾਣੀ ਦੇਣਾ ਸੰਭਵ ਨਹੀਂ ਹੈ, ਜਿਸ ਲਈ ਸਾਰੀਆਂ ਪਾਰਟੀਆਂ ਇਕੱਠੀਆਂ ਵੀ ਹਨ ਅਤੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਵਿਰੋਧ ਕਰਦੀਆਂ ਹਨ ਤੇ ਸਭਨਾਂ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਆਖਿਆ ਹੈ ਕਿ ਇਹ ਮਸਲਾ ਹੁਣ ਪੰਜਾਬ ਦੀ ਸਵੈਮਾਨਤਾ ਅਤੇ ਹੱਕਾਂ ਨਾਲ ਜੁੜ ਗਿਆ ਹੈ, ਜਿਸ `ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਨੂੰਨੀ ਅਤੇ ਤਕਨੀਕੀ ਪੱਧਰ `ਤੇ ਹਰਿਆਣਾ ਦੀਆਂ ਮੰਗਾਂ ਦਾ ਵਿਰੋਧ ਕਰੇਗੀ, ਜੇਕਰ ਕੇਂਦਰ ਸਰਕਾਰ ਦਖ਼ਲ ਦੇਵੇਗੀ ਤਾਂ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇੱਕਠੀਆਂ ਹੋ ਕੇ ਲੜਨ ਲਈ ਵੀ ਤਿਆਰ ਹਨ ।ਉਨ੍ਹਾਂ ਕਿਹਾ ਕਿ ਪੰਜਾਬ ਹੁਣ ਹਰਿਆਣਾ ਨੂੰ ਹੋਰ ਪਾਣੀ ਨਹੀਂ ਦੇਵੇਗਾ ਕਿਉਂਕਿ ਇਹ ਪੰਜਾਬ ਦੇ ਭਵਿੱਖ ਲਈ ਖ਼ਤਰਨਾਕ ਹੋ ਸਕਦਾ ਹੈ ।

Related Post