go to login
post

Jasbeer Singh

(Chief Editor)

Latest update

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

post-img

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ ਚੰਡੀਗੜ੍ਹ, 25 ਜੁਲਾਈ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋੋਧਾਂ ਅਨੁਸਾਰ ਕੀਤੀਆਂ ਜਾਣਗੀਆਂ ਬਦਲੀਆਂ । ਇਸ ਤੋਂ ਇਲਾਵਾ ਕੰਪਿੳਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ ਲਈ 2019 ਅਤੇ 2020 ਵਿੱਚ ਜਾਰੀ ਹਦਾਇਤਾਂ ਅਨੁਸਾਰ ਬਦਲੀਆਂ ਕੀਤੀਆਂ ਜਾਣਗੀਆਂ । ਬੁਲਾਰੇ ਨੇ ਦੱਸਿਆ ਕਿ 5 ਅਗਸਤ 2024 ਤੱਕ ਆਪਣੀ ਆਨਲਾਈਨ ਅਰਜ਼ੀ ਨੂੰ ਸੋਧ ਸਕਦੇ ਹਨ।

Related Post