post

Jasbeer Singh

(Chief Editor)

Latest update

ਠੰਡ ਦੇ ਚਲਦਿਆਂ ਪੰਜਾਬ ਦੇ ਸਕੂਲਾਂ ਦੀਆਂ ਵਧਾਈਆਂ ਛੁੱਟੀਆਂ

post-img

ਠੰਡ ਦੇ ਚਲਦਿਆਂ ਪੰਜਾਬ ਦੇ ਸਕੂਲਾਂ ਦੀਆਂ ਵਧਾਈਆਂ ਛੁੱਟੀਆਂ ਚੰਡੀਗੜ੍ਹ,31 ਦਸੰਬਰ 2025 : ਪੰਜਾਬ ਵਿੱਚ ਕੜਾਕੇ ਦੀ ਠੰਢ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ । ਹੁਣ 8 ਜਨਵਰੀ ਨੂੰ ਸਕੂਲ ਖੁੱਲ੍ਹਣਗੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੱਤੀ ਹੈ। ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਸੀ ਮੁੱਖ ਮੰਤਰੀ ਨੂੰ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

Related Post

Instagram