post

Jasbeer Singh

(Chief Editor)

Patiala News

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਹੁਨਰ ਸਿਖਲਾਈ ਲੈਣ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ ਤਕਸੀਮ

post-img

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਹੁਨਰ ਸਿਖਲਾਈ ਲੈਣ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ ਤਕਸੀਮ -ਸੰਕਲਪ ਸਕੀਮ ਤਹਿਤ ਪਟਿਆਲਾ ਦੇ ਸੀਵਰੇਜ ਵਰਕਰਾਂ ਨੂੰ ਦਿੱਤੀ ਸਿਖਲਾਈ ਪਟਿਆਲਾ, 10 ਜੁਲਾਈ : ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਨਗਰ ਨਿਗਮ ਦੇ ਸੀਵਰੇਜ ਵਰਕਰਾਂ ਨੂੰ ਹੁਨਰਮੰਦ ਬਣਾਉਣ ਦੇ ਮਕਸਦ ਨਾਲ ਹੁਨਰ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ ਗਿਆ। ਇਸ ਸਕੀਮ ਅਧੀਨ 107 ਉਮੀਦਵਾਰਾਂ ਨੇ ਸਫਲਤਾਪੂਰਵਕ ਹੁਨਰ ਸਿਖਲਾਈ ਪੂਰੀ ਕੀਤੀ। ਇਸ ਸਿਖਲਾਈ ਦੌਰਾਨ ਉਮੀਦਵਾਰਾਂ ਨੂੰ ਮਸ਼ੀਨਾਂ ਤੇ ਕੰਮ ਕਰਨਾ ਅਤੇ ਸੇਫ਼ਟੀ ਕਿੱਟ ਪਾ ਕੇ ਕੰਮ ਕਰਨਾ ਸਿਖਾਇਆ ਗਿਆ। ਇਸ ਮੌਕੇ ’ਤੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਐਂਡ ਟ੍ਰੇਨਿੰਗ, ਪਟਿਆਲਾ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਉਮੀਦਵਾਰਾਂ ਨੂੰ ਸਿਖਲਾਈ ਹਾਸਲ ਕਰਨ ਲਈ ਸ਼ਲਾਘਾ ਕਰਦਿਆਂ ਸਰਟੀਫਿਕੇਟ ਵੰਡੇ। ਉਹਨਾਂ ਕਿਹਾ ਕਿ ਉਮੀਦਵਾਰ ਹੁਣ ਹੋਰ ਚਣੋਤੀਆਂ ਲਈ ਆਪਣੇ ਹੁਨਰ ਨੂੰ ਵਰਤਣਗੇ ਅਤੇ ਹੋਰ ਵਧੀਆ ਕੰਮ ਕਰਨਗੇ । ਇਸ ਮੌਕੇ ਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਿਭਾਗ ਦਾ ਜ਼ਿਲ੍ਹਾ ਸਟਾਫ਼ ਗਗਨਦੀਪ ਕੌਰ, ਹਰਲੀਨ ਕੌਰ ਅਤੇਉਪਕਾਰ ਸਿੰਘ ਵੀ ਮੌਜੂਦ ਸਨ। ਇਹ ਪਹਿਲਕਦਮੀ ਸਾਰੇ ਖੇਤਰਾਂ ਵਿਚ ਹੁਨਰ ਵਿਕਾਸ ਅਤੇ ਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ।

Related Post