post

Jasbeer Singh

(Chief Editor)

Patiala News

ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਆਯੋਜਿਤ

post-img

ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਆਯੋਜਿਤ ਪਟਿਆਲਾ, 22 ਜੁਲਾਈ ( ):- ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸ੍ਰ. ਹਰੀ ਸਿੰਘ ਟੌਹੜਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵਰਕਿੰਗ ਕਮੇਟੀ ਦੇ ਮੈਂਬਰਾਂ ਤੋਂ ਜਿਲ੍ਹਿਆਂ ਦੇ ਪ੍ਰਧਾਨ ਅਤੇ ਜਥੇਬੰਦੀ ਨਾਲ ਸਬੰਧਿਤ ਯੂਨੀਅਨਾਂ ਦੇ ਆਗੂ ਵੀ ਸ਼ਾਮਿਲ ਹੋਏ। ਜਥੇਬੰਦੀ ਵੱਲੋਂ ਸਭ ਤੋਂ ਪਹਿਲਾਂ ਮੁਲਾਜ਼ਗ ਆਗੂ ਸ੍ਰ. ਰਣਬੀਰ ਸਿੰਘ ਢਿੱਲੋਂ ਦੇ ਸਵਰਗਵਾਸ ਹੋਣ `ਤੇ ਦੋ ਮਿੰਟ ਦਾ ਮੋਨ ਰੱਖਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਦੇ ਸਰਕਾਰੀ ਅਤੇ ਅਰਧ ਸਰਕਾਰੀ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਆਪਣੇ ਕੀਤੇ ਗਏ ਵਾਅਦੇ ਅਨੁਸਾਰ ਕਰੇ। ਪੰਜਾਬ ਸਰਕਾਰ ਰਹਿੰਦੀਆਂ ਡੀ.ਏ. ਦੀਆਂ ਕਿਸ਼ਤਾਂ ਕੇਂਦਰ ਪੈਟਰਨ `ਤੇ ਤੁਰੰਤ ਰੀਲੀਜ਼ ਕਰੇ। ਵੱਖ-ਵੱਖ ਅਦਾਰਿਆਂ ਵਿਚ ਕੰਮ ਕਰਦੇ ਆਊਟਸੋਰਸ, ਦਿਹਾੜੀਦਾਰ, ਵਰਕਚਾਰਜ ਅਤੇ ਠੇਕਾ ਅਧਾਰਿਤ ਕਾਮਿਆਂ ਦੀਆਂ ਸੇਵਾਵਾਂ ਨੁੂੰੰ ਬਿਨ੍ਹਾਂ ਸ਼ਰਤ ਰੈਗੂਲਰ ਕੀਤਾ ਜਾਵੇ। ਡੀ.ਏ. ਦੀਆਂ ਕਿਸ਼ਤਾਂ ਦੇ ਰਹਿੰਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ। ਸਾਲ 2016 ਤੋਂ ਪਹਿਲਾਂ ਰਿਟਾਇਰ ਹੋਏ ਕਰਮਚਾਰੀਆਂ ਨੂੰ ਮੌਜੂਦਾ ਕਰਮਚਾਰੀਆਂ ਵਾਂਗ 2.59 ਦੇ ਫਾਰਮੂਲੇ ਨਾਲ ਪੇ ਫਿਕਸ ਕਰਕੇ ਪੈਨਸ਼ਨ ਦਿੱਤੀ ਜਾਵੇ। ਕੇਂਦਰ ਸਰਕਾਰ ਦੇ ਪੈਟਰਨ `ਤੇ ਪੰਜਾਬ ਦੇ ਮੁਲਾਜ਼ਮਾਂ ਦੀ ਵੀ 1.25 ਨਾਲ ਪੇ ਫਿਕਸ ਕਰਕੇ ਬਣਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ ਕਿਉਂਕਿ ਸ੍ਰ. ਲਛਮਣ ਸਿੰਘ ਗਿੱਲ ਦੀ ਸਰਕਾਰ ਵੇਲੇ ਇਹ ਫੈਸਲਾ ਹੋਇਆ ਸੀ ਕਿ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਦੀ ਜ਼ੋ ਤਨਖਾਹ ਫਿਕਸ ਕਰੇਗੀ, ਪੰਜਾਬ ਸਰਕਾਰ ਵੀ ਆਪਣੇ ਮੁਲਾਜ਼ਮਾਂ ਨੂੰ ਉਹੀ ਤਨਖਾਹ ਦੇਵੇਗੀ। ਰਿਟਾਇਰ ਪੰਚਾਇਤ ਸਕੱਤਰ ਤੇ ਸੰਮਤੀ ਕਰਮਚਾਰੀਆਂ ਨੂੰ ਪੇ ਫਿਕਸੇਸ਼ਨ ਦੇ ਬਣਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ ਅਤੇ ਇਨ੍ਹਾਂ ਦੀ ਪੈਨਸ਼ਨ ਮਹੀਨੇ ਦੀ 7 ਤਾਰੀਕ ਤੋਂ ਪਹਿਲਾਂ ਪਹਿਲਾਂ ਪਵਾਉਣ ਦੀ ਵਿਵਸਥਾ ਬਣਾਏ। ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਆਊਟਸੋਰਸ ਕਰਮਚਾਰੀਆਂ ਦੀ ਤਨਖਾਹ ਵਿਚ ਮਹਿੰਗਾਈ ਦੇ ਅੰਕੜਿਆਂ ਅਨੁਸਾਰ ਵਾਧਾ ਕਰਵਾਇਆ ਜਾਵੇ ਅਤੇ ਇਨ੍ਹਾਂ ਦੀ ਤਨਖਾਹ ਮਿਤੀਬੱਧ ਕੀਤੀ ਜਾਵੇ। ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਵਾਈ ਜਾਣ। ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮ ਵਰਗ ਦੀਆਂ ਮੰਗਾਂ ਦੀ ਪੂਰਤੀਨਾ ਕੀਤੀ ਤਾਂ ਜਥੇਬੰਦੀ ਤਕੜਾ ਸੰਘਰਸ਼ ਛੇੜੇਗੀ।ਇਸ ਮੌਕੇ ਗਿਆਨ ਸਿੰਘ ਘਨੌਲੀ, ਕੁਲਬੀਰ ਸਿੰਘ ਸੈਦਖੇੜੀ, ਬਲਬੀਰ ਸਿੰਘ ਕੰਬੋਜ਼, ਸੁੱਚਾ ਸਿੰਘ ਰੈਲੋਂ, ਕੁਲਵਿੰਦਰ ਸਿੰਘ ਮੋਗਾ, ਓਮ ਪ੍ਰਕਾਸ਼ ਜਲੰਧਰ, ਚਿੰਤ ਰਾਮ ਨਾਹਰ, ਕੁਲਦੀਪ ਸਿੰਘ ਅੰਮ੍ਰਿਤਸਰ, ਪਰਮਜੀਤ ਸਿੰਘ ਫਰੀਦਕੋਟ, ਨਛੱਤਰ ਸਿੰਘ ਜ਼ੀਰਾ, ਪ੍ਰੇਮ ਸਿੰਘ ਲੁਧਿਆਣਾ, ਸਤਪਾਲ ਸਿੰਘ ਖਾਨਪੁਰ ਆਦਿ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

Related Post