ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਲਿਆ ਸੂ-ਮੋਟੋ
ਚੰਚੰਡੀਗੜ੍ਹ, 29 ਮਈ 2026 : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (Punjab State Scheduled Castes Commission) ਵਲੋਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਸੂ-ਮੋਟੋ (Su-moto) ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੀ ਜਾਣਕਾਰੀ ਦਿੱਤੀ ਕਮਿਸ਼ਨ ਚੇਅਰਮੈਨ ਨੇ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Union Minister of State Ravneet Singh Bittu) ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਜੋ ਸੂ-ਮੋਟੋ ਨੋਟਿਸ ਲਿਆ ਹੈ ਸਬੰਧੀ ਸੀਨੀਅਰ ਸੁਪਰਡੈਂਟ ਆਫ ਪੁਲਸ ਸੰਗਰੂਰ ਤੋਂ ਰਿਪੋਰਟ ਵੀ ਤਲਬ ਕੀਤੀ ਗਈ ਹੈ ।
ਸੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦੇ ਲਿੰਕ ਗਏ ਹਨ ਭੇਜੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ । ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ ।
