
ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘ
- by Jasbeer Singh
- June 4, 2025

ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ *ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬੱਲਮਗੜ੍ਹ, ਦੁੱਗਨੀ ਅਤੇ ਜਾਤੀਮਾਜਰਾ ਵਿਖੇ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਧੂਰੀ, 4 ਜੂਨ : ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ, ਧੂਰੀ ਦੇ ਪਿੰਡ ਬੱਲਮਗੜ੍ਹ, ਦੁੱਗਨੀ ਅਤੇ ਜਾਤੀਮਾਜਰਾ ਵਿਖੇ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ। ਇਸ ਦੌਰਾਨ ਸ. ਢਿੱਲੋਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਤੇ ਇਸ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਰੋਜ਼ਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ । ਇਸ ਮੌਕੇ ਸ. ਘੁੱਲੀ ਨੇ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ, ਉਹਨਾਂ ਦਾ ਮੁਫਤ ਇਲਾਜ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ ਅਤੇ ਉਹ ਅਜਿਹੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਜ਼ਰੂਰ ਕਰਵਾਉਣ। ਉਹਨਾਂ ਕਿਹਾ ਕਿ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨੂੰ ਸਖਤੀ ਨਾਲ ਨਜਿਠਿਆ ਜਾ ਰਿਹਾ ਹੈ ਅਤੇ ਨਸ਼ੇ ਵੇਚ ਕੇ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਨਾਜਾਇਜ਼ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ । ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.