
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
- by Jasbeer Singh
- July 18, 2024

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 18 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਅਖਬਾਰ ‘ਪਹਿਰੇਦਾਰ’ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਅਦਾਰਾ ਪਹਿਰੇਦਾਰ ਦੇ ਮੁੱਖ ਸੰਪਾਦਕ ਅਤੇ ਪੰਥ ਦਰਦੀ ਸ. ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ਦੀ ਖ਼ਬਰ ਦੁੱਖਦਾਇਕ ਹੈ। ਉਹ ਪਿਛਲੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਕਿਹਾ ਕਿ ਸ. ਹੇਰਾਂ ਨੇ ਵੱਖ-ਵੱਖ ਪੰਜਾਬੀ ਅਖਬਾਰਾਂ ‘ਚ ਬਤੌਰ ਪੱਤਰਕਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਸ. ਹੇਰਾਂ ਨੂੰ ਪੰਥਕ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ । ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।