ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕੀਤੀ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨਾਲ ਮੁਲਾਕਾਤ
- by Jasbeer Singh
- August 30, 2024
ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕੀਤੀ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨਾਲ ਮੁਲਾਕਾਤ ਦਿੱਲੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦਿੱਲੀ ਵਿਖੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਅਤੇ ਪੰਜਾਬ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਕੀਤਾ ਅਤੇ ਪਾਰਲੀਮੈਂਟਰੀ ਰਵਾਇਤਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਕੀਤਾ।
