post

Jasbeer Singh

(Chief Editor)

Patiala News

ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬ-ਸੰਮਤੀ ਨਾਲ ਪਾਸ

post-img

ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬ-ਸੰਮਤੀ ਨਾਲ ਪਾਸ ਚੰਡੀਗੜ੍ਹ, 11 ਜੁਲਾਈ 2025 : 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5 ਮਹੱਤਵਪੂਰਨ ਬਿੱਲ ਹਾਜ਼ਰ ਮੈਂਬਰਾਂ ਦੀ ਸਰਬਸੰਮਤੀ ਨਾਲ ਪਾਸ ਕੀਤੇ, ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਦੇ ਸ਼ੈਸ਼ਨ ਦੌਰਾਨ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿਲ, 2025 ਅਤੇ ਸੀ. ਜੀ. ਸੀ. ਯੂਨੀਵਰਸਿਟੀ, ਮੋਹਾਲੀ ਬਿਲ-2025 ਪੇਸ਼ ਕੀਤਾ, ਜਿਸ ਨੂੰ ਸਦਨ ਨੇ ਸਰਬ-ਸੰਮਤੀ ਨਾਲ ਪਾਸ ਕਰ ਦਿੱਤਾ । ਬੁਲਾਰੇ ਅਨੁਸਾਰ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸ਼ੌਪਜ਼ ਐਂਡ ਕਮਰਸ਼ੀਅਲ ਐਸਟੈਬਲਿਸਮੈਂਟ (ਸੋਧਨਾ) ਬਿਲ, 2025 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ (ਸੋਧਨਾ) ਬਿਲ, 2025 ਪੇਸ਼ ਕੀਤਾ, ਜਿਸਨੂੰ ਵਿਧਾਨ ਸਭਾ ਮੈਂਬਰਾਂ ਵੱਲੋਂ ਸਰਬ-ਸੰਮਤੀ ਨਾਲ ਪਾਸ ਕੀਤਾ ਗਿਆ । ਇਸੇ ਤਰ੍ਹਾਂ ਗੁਰਮੀਤ ਸਿੰਘ ਖੁੱਡੀਆਂ ਨੇ "ਦੀ ਪ੍ਰੀਵੈਨਸ਼ੰਨ ਆਫ ਕਰੁਏਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ, 2025" ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ।

Related Post