post

Jasbeer Singh

(Chief Editor)

Punjab

ਪੰਜਾਬ ਵਿਜੀਲੈਂਸ ਨੇ ਇਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

post-img

ਪੰਜਾਬ ਵਿਜੀਲੈਂਸ ਨੇ ਇਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਚੰਚੰਡੀਗੜ੍ਹ, 4 ਜੂਨ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਦੋਸ ਹੇਠ ਗ੍ਰਿਫਤਾਰ (Arrested) ਕੀਤਾ ਗਿਆ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੋ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ਦਾ ਨਾਮ ਸਰਬਜੀਤ ਸਿੰਘ ਉਰਫ਼ ਬਿੱਟੂ ਵਾਸੀ ਹੈਬੋਵਾਲ ਕਲਾਂ (ਲੁਧਿਆਣਾ) ਹੈ ।

ਕਿੰਨੀ ਰਿਸ਼ਵਤ ਲੈਣ ਦੋਸ਼ ਹੇਠ ਕੀਤਾ ਗਿਆ ਹੈ ਗ੍ਰਿਫਤਾਰ

ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ । ਉਨ੍ਹਾਂ ਦੱਸਿਆ ਕਿ ਨਿਊ ਬਾਬਾ ਦੀਪ ਸਿੰਘ ਨਗਰ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕੀ ਕਾਰਨ ਸੀ ਰਿਸ਼ਵਤ ਲੈਣ ਦਾ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਜਿਸ ਜ਼ਮੀਨ ਨੂੰ ਆਪਣੇ ਨਾਮ ’ਤੇ ਰਜਿਸਟਰ ਕਰਵਾਉਣਾ ਚਾਹੁੰਦਾ ਸੀ ਸਬੰਧੀ ਸ਼ਿਕਾਇਤਕਰਤਾ ਨੇ ਬਿੱਟੂ ਨਾਲ ਗੱਲ ਕੀਤੀ ਅਤੇ ਬਿੱਟੂ ਨੇ ਦੱਸਿਆ ਕਿ ਉਹ ਅਧਿਕਾਰੀਆਂ ਨਾਲ ਚੰਗੀ ਬਣਦੀ ਹੈ ਅਤੇ ਉਨ੍ਹਾਂ ਨਾਲ ਗੱਲ ਕਰਕੇ ਉਹ ਪੀਰੂਬੰਦਾ ਸਾਈਕਲ ਮਾਰਟ ਮੁਰਾਦਪੁਰਾ ਵਿੱਚ ਰਜਿਸਟਰੀ ਕਰਵਾ ਦੇਵੇਗਾ । ਜਿਸਦੀ ਕੀਮਤ 3 ਲੱ 50 ਹਜ਼ਾਰ ਰੁਪਏ ਹੋਵੇਗੀ ਅਤੇ ਉਹ 25000 ਰੁਪਏ ਪਹਿਲਾਂ ਲਵੇਗਾ ਅਤੇ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ ।

ਸਿਕਾਇਤਕਰਤਾ ਨੇ ਪਹਿਲਾਂ ਰਿਸ਼ਵਤ ਵਜੋਂ ਪੈਸੇ ਨਾ ਦੇਣ 'ਤੇ ਕੀਤੀ ਵਿਜੀਲੈਂਸ ਤੱਕ ਪਹੁੰਚ

ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ । ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਰਬਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Related Post

Instagram