post

Jasbeer Singh

(Chief Editor)

Punjab

ਰਿਸ਼ਵਤ ਲੈਣ ਤੇ ਪੰਜਾਬ ਵਿਜੀਲੈਂਸ ਨੇ ਕੀਤਾ ਰਿਸ਼ਵਤਖੋਰ ਨੂੰ ਕਾਬੂ

post-img

ਰਿਸ਼ਵਤ ਲੈਣ ਤੇ ਪੰਜਾਬ ਵਿਜੀਲੈਂਸ ਨੇ ਕੀਤਾ ਰਿਸ਼ਵਤਖੋਰ ਨੂੰ ਕਾਬੂ ਅੰਮ੍ਰਿਤਸਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸਬ-ਇੰਸਪੈਕਟਰ ਦਲਜੀਤ ਸਿੰਘ (ਹੁਣ ਸੇਵਾਮੁਕਤ), ਜੋ ਕਿ ਉਸ ਸਮੇਂ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸੀ, ਨੂੰ 10000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਮੇਂ ਉਹ ਐਨ. ਡੀ. ਪੀ . ਐਸ. ਕਾਨੂੰਨ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਸੀ, ਬਿਊਰੋ ਵੱਲੋਂ ਉਸਨੂੰ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਤੇ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜੋਗਾ ਸਿੰਘ ਵਾਸੀ ਪਿੰਡ ਕੋਟਲੀ ਨਸੀਰ ਖਾਂ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਹਨਾਂ ਅੱਗੇ ਦੱਸਿਆ ਕਿ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਮੁਲਜ਼ਮ ਪੁਲਿਸ ਸਬ-ਇੰਸਪੈਕਟਰ ਨੇ ਆਪਣੀ ਤਾਇਨਾਤੀ ਦੌਰਾਨ ਸ਼ਿਕਾਇਤਕਰਤਾ ਤੋਂ ਸਾਲ 2017 ਵਿੱਚ ਥਾਣਾ ਅੰਮ੍ਰਿਤਸਰ ਛਾਉਣੀ ਵਿਖੇ ਦਰਜ ਐਫ. ਆਈ.ਆਰ. ਵਿੱਚ ਉਸਦੇ ਪੁੱਤਰ ਨੂੰ ਬੇਕਸੂਰ ਦਿਖਾਉਣ ਬਦਲੇ ਉਸ ਕੋਲੋਂ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ । ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਕੋਲੋਂ 1,00,000 ਰੁਪਏ ਦੀ ਮੰਗ ਕੀਤੀ ਸੀ ਅਤੇ ਰਿਸ਼ਵਤ ਵਜੋਂ 10,000 ਰੁਪਏ ਵੀ ਲਏ ਸਨ । ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮਿਤੀ 28.11.2024 ਨੂੰ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।

Related Post