post

Jasbeer Singh

(Chief Editor)

Punjab

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ: ਮੌਸਮ ਵਿਭਾਗ ਦੀ ਭਵਿੱਖਬਾਣੀ.....

post-img

ਪੰਜਾਬ ਵਿੱਚ ਮੌਸਮ ਨੂੰ ਲੈ ਕੇ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਸ ਸਮੇਂ ਮੌਜੂਦਾ ਤਾਪਮਾਨ ਦੇ ਹਿਸਾਬ ਨਾਲ ਪੰਜਾਬ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਨਵੰਬਰ ਮਹੀਨੇ ਵਿੱਚ ਤਾਪਮਾਨ 31 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ, ਜੋ ਕਿ ਆਮ ਤੌਰ 'ਤੇ 29 ਡਿਗਰੀ ਤੋਂ ਉੱਪਰ ਨਹੀਂ ਜਾਂਦਾ। ਰਾਤ ਦਾ ਤਾਪਮਾਨ ਵੀ 14 ਡਿਗਰੀ ਤੋਂ ਵੱਧ ਨਹੀਂ ਹੁੰਦਾ, ਜਦੋਂ ਕਿ ਇਸ ਸਮੇਂ ਰਾਤ ਦਾ ਤਾਪਮਾਨ 16 ਡਿਗਰੀ ਤੋਂ ਉੱਪਰ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਅਤੇ ਮੌਸਮ ਖੁਸ਼ਕ ਹੀ ਰਹੇਗਾ। ਉਨ੍ਹਾਂ ਕਿਹਾ ਕਿ ਮੀਂਹ ਪੈਣ ਤੱਕ ਮੌਸਮ ਐਵੇਂ ਹੀ ਬਣਿਆ ਰਹੇਗਾ। ਇਸ ਤੋਂ ਇਲਾਵਾ, ਮੌਸਮ ਵਿਗਿਆਨੀ ਇਹ ਵੀ ਕਹਿੰਦੇ ਹਨ ਕਿ ਹਾਲ ਹੀ ਵਿੱਚ ਏਅਰ ਕੁਆਲਿਟੀ ਇੰਡੈਕਸ 300 ਤੋਂ ਵੱਧ ਚੁੱਕ ਗਿਆ ਹੈ, ਜਿਸ ਨਾਲ ਲੋਕਾਂ ਲਈ ਸਾਵਧਾਨ ਰਹਿਣਾ ਜਰੂਰੀ ਹੋ ਜਾਂਦਾ ਹੈ। ਇਸ ਮੌਸਮ ਵਿੱਚ ਖੰਘ ਅਤੇ ਸਰਦੀ-ਜ਼ੁਖਾਮ ਵਧ ਸਕਦੇ ਹਨ। ਇਸ ਲਈ, ਜੇਕਰ ਸੰਭਵ ਹੋਵੇ ਤਾਂ ਲੋਕਾਂ ਨੂੰ ਮਾਸਕ ਪਾ ਕੇ ਸਫ਼ਰ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ, ਕਿਉਂਕਿ ਧੂੰਏਂ ਦੀ ਵਜ੍ਹਾ ਨਾਲ ਵਿਜ਼ੀਬਿਲਟੀ ਬਹੁਤ ਘੱਟ ਹੋ ਸਕਦੀ ਹੈ।

Related Post