post

Jasbeer Singh

(Chief Editor)

Punjab

Weather Update: IMD ਵੱਲੋਂ 26 ਤੋਂ 28 ਮਾਰਚ ਤੱਕ ਦੇ ਮੌਸਮ ਬਾਰੇ ਭਵਿੱਖਬਾਣੀ

post-img

Weather Update: ਰਾਸ਼ਟਰੀ ਰਾਜਧਾਨੀ ਦਿੱਲੀ, ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਐਤਵਾਰ ਦੁਪਹਿਰ ਨੂੰ ਰੁਕ-ਰੁਕ ਕੇ ਹੋਈ ਹਲਕੀ ਬਾਰਿਸ਼ ਕਾਰਨ ਮੌਸਮ ਕਾਫੀ ਸੁਹਾਵਣਾ ਹੋ ਗਿਆ। ਦਿਨ ਭਰ ਕਾਲੇ ਬੱਦਲ ਛਾਏ ਰਹੇ, ਜਿਸ ਕਾਰਨ ਤਾਪਮਾਨ ਇਕ ਵਾਰ ਫਿਰ 30 ਡਿਗਰੀ ਤੋਂ ਹੇਠਾਂ ਚਲਾ ਗਿਆ। ਹਾਲਾਂਕਿ ਹੁਣ ਇੱਥੇ ਸੂਰਜ ਦੀ ਤੀਬਰਤਾ ਵਧਣ ਦੀ ਸੰਭਾਵਨਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਤਾਪਮਾਨ 40 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਮਾਰਚ ਦੇ ਅੰਤ ‘ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ‘ਚ ਇਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 26 ਤੋਂ 28 ਮਾਰਚ ਤੱਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਇਸੇ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲਣਗੇ। ਇਸ ਕਾਰਨ ਦਿਨ ਵੇਲੇ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਬਣੀ ਰਹੇਗੀਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਗੁਜਰਾਤ ਦੇ ਸੌਰਾਸ਼ਟਰ ਅਤੇ ਕੱਛ ਦੇ ਅਲੱਗ-ਥਲੱਗ ਖੇਤਰਾਂ ਵਿੱਚ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਇੱਥੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ।ਇਸ ਤੋਂ ਬਾਅਦ 26 ਮਾਰਚ ਯਾਨੀ ਕੱਲ੍ਹ ਨੂੰ ਇਕ ਵਾਰ ਫਿਰ ਆਸਮਾਨ ‘ਚ ਬੱਦਲ ਦੇਖਣ ਨੂੰ ਮਿਲ ਸਕਦੇ ਹਨ, ਜਿੱਥੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਦੇ ਆਸ-ਪਾਸ ਰਹੇਗਾ। 27 ਮਾਰਚ ਨੂੰ ਆਸਮਾਨ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਅਤੇ 28 ਮਾਰਚ ਨੂੰ ਸੰਘਣੇ ਬੱਦਲ ਛਾਏ ਰਹਿਣਗੇ, ਜਿਸ ‘ਚ ਵੱਧ ਤੋਂ ਵੱਧ ਤਾਪਮਾਨ 35 ਤੋਂ 36 ਅਤੇ ਘੱਟੋ-ਘੱਟ ਤਾਪਮਾਨ 18 ਤੋਂ 19 ਡਿਗਰੀ ਹੋ ਸਕਦਾ ਹੈ।

Related Post