

ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੇਗਾ ਪੰਜਾਬ ਸਿੱਖਿਆ ਢਾਂਚੇ ਦਾ ਵਿਕਾਸ ਕਰ ਕੇ ਪੰਜਾਬ ਸਰਕਾਰ ਨੇ ਸੂਬੇ ਦੀ ਤਰੱਕੀ ਦੇ ਬੀਜ ਬੀਜੇ: ਰਾਜਵੰਤ ਸਿੰਘ ਘੁੱਲੀ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਢਢੋਗਲ ਅਤੇ ਸਰਕਾਰੀ ਹਾਈ ਸਕੂਲ (ਲੜਕੀਆਂ) ਢਢੋਗਲ ਵਿਖੇ ਕਰੀਬ 54,55,000 ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ ਧੂਰੀ, 19 ਮਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਨਾਉਣ ਵਾਸਤੇ ਵਿੱਡੀ ਗਈ ਮੁਹਿੰਮ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਸੂਬੇ ਦੇ ਸਿੱਖਿਆ ਢਾਂਚੇ ਦਾ ਵਿਕਾਸ ਹੋ ਰਿਹਾ ਹੈ, ਜਿਸ ਨਾਲ ਸੂਬੇ ਦੀ ਤਰੱਕੀ ਦੇ ਬੀਜ ਬੀਜੇ ਗਏ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਸਰਕਾਰੀ ਹਾਈ ਸਕੂਲ, ਢਢੋਗਲ ਵਿਖੇ ਕਰੀਬ 17,60,000 ਰੁਪਏ ਦੀ ਲਾਗਤ ਨਾਲ ਤਿਆਰ ਹੋਈ ਚਾਰਦੀਵਾਰੀ ਅਤੇ 13,64,000 ਰੁਪਏ ਦੀ ਲਾਗਤ ਨਾਲ ਤਿਆਰ ਹੋਈ ਲਾਇਬ੍ਰੇਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਢਢੋਗਲ ਵਿਖੇ 11,00,000 ਰੁਪਏ ਦੀ ਲਾਗਤ ਨਾਲ ਤਿਆਰ ਹੋਈ ਵਿਗਿਆਨ ਲੈਬ, 07,51,000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਕਲਾਸ ਰੂਮ ਅਤੇ 04,80,000 ਰੁਪਏ ਦੀ ਲਾਗਤ ਨਾਲ ਤਿਆਰ ਹੋਈ ਚਾਰਦੀਵਾਰੀ ਲੋਕ ਅਰਪਿਤ ਕਰਨ ਮੌਕੇ ਕੀਤਾ । ਮਾਰਕਿਟ ਕਮੇਟੀ ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹਨਾਂ ਵਿੱਚ ਸਿੱਖਿਆ ਖੇਤਰ ਨੂੰ ਮਿਸਾਲੀ ਬਨਾਉਣਾ ਪਹਿਲ ਦੇ ਅਧਾਰ ਉੱਤੇ ਸ਼ਾਮਲ ਸੀ, ਜਿਸ ਨੂੰ ਪੂਰਾ ਕਰਨ ਹਿਤ ਸਰਕਾਰ ਨੇ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਤੇ ਅੱਜ ਉਸ ਮਿਹਨਤ ਨੂੰ ਬੂਰ ਪਿਆ ਹੈ ਤੇ ਸਕੂਲਾਂ ਵਿੱਚ ਜਿਹੜੀਆਂ ਵੀ ਕਮੀਆਂ ਸਨ, ਉਹ ਪੂਰੀਆਂ ਕਰ ਕੇ ਸਕੂਲਾਂ ਨੂੰ ਮਿਸਾਲੀ ਬਣਾਇਆ ਜਾ ਰਿਹਾ ਹੈ । ਸ. ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ । ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ । ਸਕੂਲਾਂ ਦੇ ਸਟਾਫ ਵੱਲੋਂ ਸ. ਘੁੱਲੀ ਦਾ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਦਰਸ਼ਨ ਸਿੰਘ ਪਾਠਕ ਹਲਕਾ ਕੋਆਰਡੀਨੇਟਰ, ਰਸ਼ਪਾਲ ਸਿੰਘ ਹਲਕਾ ਕੋਆਰਡੀਨੇਟਰ (ਯੁੱਧ ਨਸ਼ਿਆਂ ਵਿਰੁੱਧ), ਅਰਸ਼ਦੀਪ ਸਿੰਘ, ਨਵਜੋਤ ਕੌਰ, ਹਰਦੀਪ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਅਧਿਆਪਕ, ਸਕੂਲਾਂ ਦੇ ਪ੍ਰਿੰਸੀਪਲ, ਵਿਦਿਆਰਥੀ ਅਤੇ ਪਿੰਡ ਵਾਸੀ ਹਾਜ਼ਰ ਸਨ ।