go to login
post

Jasbeer Singh

(Chief Editor)

Latest update

ਪੰਜਾਬੀ ਦੀਆਂ ਧੀਆਂ ਨੇ ਵਧਾਇਆ ਮਾਣ: ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੋਣ

post-img

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਫਾਰ ਗਰਲਜ਼ ਮੁਹਾਲੀ ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ। ਪਠਾਨਕੋਟ ਦੀ ਕੈਡਿਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ, ਜਦੋਂਕਿ ਕੈਡਿਟ ਕ੍ਰਿਤੀ ਐੱਸ. ਬਿਸ਼ਟ ਪੀਏਸੀਐਲ, ਨੰਗਲ ਦੇ ਸੀਨੀਅਰ ਇੰਜਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਅਲੀਸ਼ਾ, ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਤਿੰਨਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚੀਆਂ ਦੀ ਸਫਲਤਾ ਯਕੀਨੀ ਤੌਰ ‘ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੀਆਂ ਕੁੜੀਆਂ ਨੂੰ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰਾਂ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ। ਸ੍ਰੀ ਅਰੋੜਾ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਲੜਕੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਈ ਭਾਗੋ ਏਐੱਫਪੀਆਈ ਵਿਖੇ ਐੱਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਮੌਜੂਦਾ ਸਮੇਂ ਇਸ ਦੇ ਦੂਜੇ ਬੈਚ ਨੇ ਅਪਰੈਲ 2024 ਤੋਂ ਸਿਖਲਾਈ ਸ਼ੁਰੂ ਕਰ ਦਿੱਤੀ ਹੈ। ਮਾਈ ਭਾਗੋ ਏਐੱਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ ਏਵੀਐੱਸਐੱਮ (ਸੇਵਾਮੁਕਤ) ਨੇ ਤਿੰਨ ਕੈਡਿਟਾਂ ਦੇ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੁਣੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

Related Post