post

Jasbeer Singh

(Chief Editor)

Patiala News

ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 8 ਜੂਨ ਨੂੰ

post-img

ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 8 ਜੂਨ ਨੂੰ ਪਟਿਆਲਾ, 9 ਮਈ : ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਪਾਸ ਮੈਟ੍ਰਿਕ ਪੱਧਰ ਦੀ ਪੰਜਾਬੀ ਭਾਸ਼ਾ ਦੀ ਯੋਗਤਾ ਨਹੀਂ ਹੈ, ਭਾਸ਼ਾ ਵਿਭਾਗ ਪੰਜਾਬ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 08 ਜੂਨ, 2025 (ਦਿਨ ਐਤਵਾਰ) ਨੂੰ ਲਈ ਜਾਵੇਗੀ। ਦਫ਼ਤਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਜਾਰੀ ਸੂਚਨਾ ਮੁਤਾਬਕ ਉਕਤ ਪ੍ਰੀਖਿਆ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 02 ਜੂਨ, 2025 ਹੋਵੇਗੀ। ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ। ਇਸ ਪ੍ਰੀਖਿਆ ਲਈ ਫ਼ੀਸ ਦੋ ਹਜ਼ਾਰ ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30x25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫ਼ਾਫ਼ਾ ਜਿਸ ਉੱਤੇ 40 ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫ਼ੋਟੋਆਂ ਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ ਵਿੱਚੋਂ ਦੋ ਫ਼ੋਟੋਆਂ ਗਜ਼ਟਿਡ ਅਫ਼ਸਰ ਵੱਲੋਂ ਤਸਦੀਕੀਆ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਫਿੱਕੇ (ਲਾਈਟ) ਰੰਗ ਦੇ ਹੋਣ, ਨਾਲ ਲਿਆਉਣ। ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫ਼ੋਨ ਨੰ. 0175-2214469 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Post

Instagram