

ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅਕਾਲ ਚਲਾਣਾ ਚੰਡੀਗੜ੍ਹ, 10 ਜੂਨ 2025 : ਪੰਜਾਬੀ ਗਾਇਕੀ ਵਿਚ ਆਪਣਾ ਲੋਹਾ ਮਨਵਾਉਣ ਵਾਲੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਜੋ ਕਿ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ।ਜਿਨ੍ਹਾਂ ਦਾ ਸੰਸਾਰ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਕੀਤਾ ਗਿਆ। ਗੁਰਦਾਸ ਮਾਨ ਦੇ ਭਰਾ ਦੇ ਅਕਾਲ ਚਲਾਣਾ ਕਰ ਜਾਣ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪਹੁੰਚ ਕੇ ਗੁਰਦਾਸ ਮਾਨ ਨਾਲ ਦੁੱਖ ਵੰਡਾਇਆ। ਗੁਰਪੰਥ ਮਾਨ ਦਾ ਚੱਲ ਰਿਹਾ ਸੀ ਮੋਹਾਲੀ ਦੇ ਹਸਪਤਾਲ ਵਿਚ ਇਲਾਜ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਬਿਮਾਰ ਰਹਿਣ ਦੇ ਚਲਦਿਆਂ ਮੋਹਾਲੀ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਦੇ ਚਲਦਿਆਂ ਬੀਤੇ ਦਿਨੀਂ ਉਹ ਸਵਰਗ ਸਿਧਾਰ ਗਏ। ਗੁਰਪੰਥ ਮਾਨ ਗਿੱਦੜਬਾਹਾ ਦੇ ਇਕ ਪ੍ਰਸਿੱਧ ਕਮਿਸ਼ਨ ਏਜੰਟ ਅਤੇ ਕਿਸਾਨ ਸਨ।