
Patiala News
0
ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਸੰਦੀਪ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਦੇ ਮੁਖੀ ਵਜੋਂ ਅਹੁਦਾ ਸੰਭਾ
- by Jasbeer Singh
- October 25, 2024

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਸੰਦੀਪ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ ਪਟਿਆਲਾ, 25 ਅਕਤੂਬਰ : ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਸੰਦੀਪ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਦੇ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ । ਡਾ. ਸੰਦੀਪ ਕੌਰ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵਿੱਚ ਅਧਿਆਪਕ ਅਤੇ ਮੁਖੀ ਵਜੋਂ ਕਾਰਜਸ਼ੀਲ ਹਨ । ਉਨ੍ਹਾਂ ਵੱਲੋਂ ਅਹੁਦਾ ਸੰਭਾਲ਼ੇ ਜਾਣ ਮੌਕੇ ਇਸ ਚੇਅਰ ਦੇ ਸਾਬਕਾ ਮੁਖੀ ਡਾ. ਦਲਜੀਤ ਸਿੰਘ ਤੋਂ ਇਲਾਵਾ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਤੋਂ ਅਧਿਆਪਕ ਡਾ. ਮੁਹੰਮਦ ਇਦਰੀਸ, ਡਾ. ਪਰਨੀਤ ਕੌਰ ਢਿੱਲੋਂ, ਡਾ. ਕਰਮਜੀਤ ਮਲਹੋਤਰਾ, ਡਾ. ਕੁਲਬੀਰ ਸਿੰਘ ਬਾਦਲ ਆਦਿ ਮੌਜੂਦ ਰਹੇ ।