post

Jasbeer Singh

(Chief Editor)

Patiala News

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਨੇ ਰਾਸ਼ਟਰੀ ਪੁਲਾੜ ਦਿਵਸ ਮਨਾਇਆ

post-img

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਨੇ ਰਾਸ਼ਟਰੀ ਪੁਲਾੜ ਦਿਵਸ ਮਨਾਇਆ ਪਟਿਆਲਾ, 23 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਰਾਸ਼ਟਰੀ ਪੁਲਾੜ ਦਿਵਸ ਮੌਕੇ ਯੂਨੀਵਰਸਿਟੀ ਕੈਂਪਸ ਇੰਜੀਅਨਰਿੰਗ ਕਾਲਜ ਵਿਖੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ । ਐੱਨ. ਐੱਸ. ਐੱਸ. ਕੋਆਰਡੀਨੇਟਰ ਡਾ. ਅਨਹਦ ਸਿਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗਤੀਵਿਧੀ ਵਿੱਚ ਵਿਦਿਆਰਥੀਆਂ ਵੱਲੋਂ ਪੁਲਾੜ ਵਿਸ਼ੇ 'ਤੇ ਵੱਖ-ਵੱਖ ਪ੍ਰਕਾਰ ਦੇ ਪੋਸਟਰ ਬਣਾ ਕੇ ਇਸ ਦਿਵਸ ਨੂੰ ਮਨਾਇਆ ਗਿਆ। ਇਸ ਮੌਕੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ.ਅਬਦੁਲ ਕਲਾਮ, ਜੋ ਕਿ ਉੱਘੇ ਵਿਗਿਆਨੀ ਵੀ ਸਨ, ਦੀਆਂ ਉਪਲਬਧੀਆਂ ਅਤੇ ਦੇਸ ਨੂੰ ਦੇਣ ਬਾਰੇ ਵੀ ਯਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਆਉਣ ਵਾਲੇ ਸਮੇਂ ਵਿਚ ਵੀ ਉਲੀਕੇ ਜਾਣਗੇ। ਪ੍ਰੋਗਰਾਮਾਂ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ ਅਤੇ ਡਾ. ਅਭਿਨਵ ਭੰਡਾਰੀ ਦੀ ਅਗਵਾਈ ਵਿੱਚ ਕਰਵਾਏ ਇਸ ਪ੍ਰੋਗਰਾਮ ਵਿੱਚ ਲਗਭਗ 25 ਤੋਂ ਜ਼ਿਆਦਾ ਵਲੰਟੀਅਰਾਂ ਨੇ ਭਾਗ ਲਿਆ ।

Related Post