post

Jasbeer Singh

(Chief Editor)

Patiala News

ਪੰਜਾਬੀ ਯੂਨੀਵਰਸਿਟੀ ਗੈਰ ਅਧਿਆਪਨ ਕਰਮਚਾਰੀਆਂ ਨੇ ਚੋਣਾਂ ਕਰਵਾਉਣ ਦੀ ਮੰਗ ਉਠਾਈ

post-img

ਪੰਜਾਬੀ ਯੂਨੀਵਰਸਿਟੀ ਗੈਰ ਅਧਿਆਪਨ ਕਰਮਚਾਰੀਆਂ ਨੇ ਚੋਣਾਂ ਕਰਵਾਉਣ ਦੀ ਮੰਗ ਉਠਾਈ ਪਟਿਆਲਾ, 8 ਮਈ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਆਗੂ ਰਾਜਿੰਦਰ ਸਿੰਘ ਬਾਗੜੀਆਂ ਦੀ ਪ੍ਰਧਾਨਗੀ ਹੇਠ ਵੱਖ ਵੱਖ ਕਰਮਚਾਰੀਆਂ ਦੀ ਅਹਿਮ ਮੀਟਿੰਗ ਹੋਈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਿੰਦਰ ਸਿੰਘ ਬਾਗੜੀਆਂ, ਪ੍ਰਕਾਸ਼ ਧਾਲੀਵਾਲ, ਅਮਰਜੀਤ ਕੌਰ ਗਿੱਲ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਹਰ ਸਾਲ ਗੈਰ ਅਧਿਆਪਨ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਕਰਮਚਾਰੀ ਸੰਘ ਦੀਆਂ ਚੋਣਾਂ ਕਰਵਾਈਆਂ ਜਾਂਦੀਆਂ ਹਨ। ਯੂਨੀਵਰਸਿਟੀ ਕੈਲੰਡਰ ਦੇ ਨਿਯਮਾਂ ਅਨੁਸਾਰ ਹਰੇਕ ਰੈਗੂਲਰ ਮੁਲਾਜ਼ਮ ਵੋਟ ਪਾਉਣ ਦਾ ਅਧਿਕਾਰ ਰੱਖਦਾਂ ਹੈ। ਉਨਾ ਆਖਿਆ ਕਿ ਇਸ ਸਾਲ ਜਨਵਰੀ ਮਹੀਨੇ ਕਿਸੇ ਕਾਨੂੰਨੀ ਨੁਕਤੇ ਕਾਰਨ ਪ੍ਰਸ਼ਾਸਨ ਵੱਲੋਂ ਚੋਣਾਂ ਮੁਲਤਵੀ ਕਰ ਦਿੱਤਿਆਂ ਸਨ। ਜਾਣਕਾਰੀ ਅਨੁਸਾਰ ਮਾਨਯੋਗ ਕੋਰਟ ਵਲੋਂ ਚੋਣਾਂ ਮੁਲਤਵੀ ਕਰਾਉਣ ਲਈ ਲਗਾਏ ਇਤਰਾਜ਼ ਕਲੀਅਰ ਹੋ ਗਏ ਹਨ, ਜਿਸ ਤੇ ਪ੍ਰਤਿਕ੍ਰਿਆ ਦਿੰਦਿਆਂ ਯੂਨੀਵਰਸਿਟੀ ਕਰਮਚਾਰੀਆਂ ਨੇ ਚੋਣਾਂ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ। ਰਾਜਿੰਦਰ ਸਿੰਘ ਬਾਗੜੀਆਂ ਨੇ ਕਿਹਾ ਕਿ ਚੋਣਾਂ ਨਾਂ ਹੋਣ ਕਾਰਨ ਗੈਰ ਅਧਿਆਪਨ ਕਰਮਚਾਰੀਆਂ ਦੇ ਅਹਿਮ ਕੰਮ ਰੁਕੇ ਹੋਏ ਹਨ। ਪ੍ਰਸ਼ਾਸਨ ਵੱਲੋਂ ਕਰਮਚਾਰੀਆਂ ਦੀਆਂ ਤਰੱਕੀਆਂ, ਬਕਾਇਆ ਰਾਸ਼ੀ ਰਿਲੀਜ਼ ਕਰਨ, ਪ੍ਰੀਖਿਆ ਸ਼ਾਖਾ ਦੇ ਕਰਮਚਾਰੀਆਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨ ਆਦਿ ਵੱਡੇ ਮਸਲੇ ਚੋਣਾਂ ਤੋਂ ਤੁਰੰਤ ਬਾਅਦ ਹੱਲ ਕਰਵਾਏ ਜਾਣਗੇ। ਆਗੂਆਂ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਦੋਰਾਨ ਸੰਘ ਵਲੋਂ ਵੱਡੇ ਪੱਧਰ ਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਦੀ ਲੜਾਈ ਵਿੱਚ ਜਿੱਤ ਪ੍ਰਾਪਤ ਕੀਤੀ ਹੈ। ਆਉਣ ਵਾਲੇ ਸਮੇਂ ਦੋਰਾਨ ਯੂਨੀਵਰਸਿਟੀ ਕਰਮਚਾਰੀਆਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਰਾਜਿੰਦਰ ਸਿੰਘ ਬਾਗੜੀਆਂ, ਪ੍ਰਕਾਸ਼ ਧਾਲੀਵਾਲ, ਅਮਰਜੀਤ ਕੌਰ ਗਿੱਲ, ਤੇਜਿੰਦਰ ਸਿੰਘ ਨਵਦੀਪ ਸਿੰਘ ਚੰਨੀ, ਪ੍ਰਭਜੋਤ ਸਿੰਘ, ਮੁਹੰਮਦ ਜ਼ਹੀਰ,ਗੁਰਪਿਆਰ ਸਿੰਘ ਰਛਪਾਲ ਸਿੰਘ,ਸੁਰੇਸ਼ ਸਿੰਘ ,ਲੱਖੀ ਰਾਮ , ਕਰਨੈਲ ਸਿੰਘ, ਸੋਹਣ ਸਿੰਘ ਆਦਿ ਕਰਮਚਾਰੀਆਂ ਮੋਜੂਦ ਸਨ।

Related Post