ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ 'ਨਸ਼ਾ ਮੁਕਤ ਭਾਰਤ ਅਭਿਆਨ' ਦੀ ਸ਼ੁਰੂਆਤ ਕੀਤੀ
- by Jasbeer Singh
- November 21, 2024
ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ 'ਨਸ਼ਾ ਮੁਕਤ ਭਾਰਤ ਅਭਿਆਨ' ਦੀ ਸ਼ੁਰੂਆਤ ਕੀਤੀ ਪਟਿਆਲਾ, 21 ਨਵੰਬਰ : ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਦੀ ਪਹਿਲਕਦਮੀ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ 'ਨਸ਼ਾ ਮੁਕਤ ਭਾਰਤ ਅਭਿਆਨ' ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਅਭਿਆਨ ਦੇ ਉਦਘਾਟਨੀ ਸੈਸ਼ਨ ਦੌਰਾਨ ਹੋਸਟਲਾਂ ਵਿੱਚ ਇਸ ਵਿਸ਼ੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ਼ ਭਾਸ਼ਣ ਕਰਵਾਏ ਗਏ । ਯੂਨੀਵਰਸਿਟੀ ਵਿਖੇ ਸਥਾਪਿਤ ਨਸ਼ਾ ਮੁਕਤ ਭਾਰਤ ਅਭਿਆਨ ਕਮੇਟੀ, ਜਿਸ ਵਿੱਚ ਕਿ ਡੀਨ ਵਿਦਿਆਰਥੀ ਭਲਾਈ ਡਾ. ਮੋਨਿਕਾ ਚਾਵਲਾ ਨੋਡਲ ਅਫ਼ਤਰ ਵਜੋਂ ਤਾਇਨਾਤ ਹਨ ਅਤੇ ਡਾ. ਉਂਕਾਰ ਸਿੰਘ ਅਤੇ ਹਰਪ੍ਰੀਤ ਕੌਰ ਵਾਰਡਨ ਵਜੋਂ ਅਤੇ ਡਾ. ਰੂਬੀ ਗੁਪਤਾ ਕੌਂਸਲਰ ਵਜੋਂ ਸ਼ਾਮਿਲ ਹਨ, ਵੱਲੋਂ ਇਸ ਲੜੀ ਦਾ ਉਦਘਾਟਨੀ ਪ੍ਰੋਗਰਾਮ ਕਰਵਾਇਆ ਗਿਆ। ਵਧੀਕ ਡੀਨ ਵਿਦਿਆਰਥੀ ਭਲਾਈ ਡਾ. ਨੈਨਾ ਸ਼ਰਮਾ ਅਤੇ ਪ੍ਰੋਵੋਸਟ ਡਾ. ਇੰਦਰਜੀਤ ਚਹਿਲ ਵੱਲੋਂ ਵੀ ਇਸ ਵਿਸ਼ੇ ਉੱਤੇ ਆਪਣੇ ਵਿਚਾਰ ਪ੍ਰਗਟਾਏ ਗਏ । ਵਿਸ਼ੇਸ਼ ਸੱਦੇ ਉੱਤੇ ਪਹੁੰਚੇ ਪ੍ਰੋ. ਮਮਤਾ ਸ਼ਰਮਾ ਨੇ ਮਨੋਵਿਗਿਆਨ ਦੇ ਪੱਖ ਤੋਂ ਨਸ਼ਿਆਂ ਦੇ ਪ੍ਰਭਾਵ ਅਤੇ ਰੋਕਥਾਮ ਬਾਰੇ ਗੱਲ ਕੀਤੀ । ਬੁਲਾਰਿਆਂ ਵੱਲੋਂ ਵਿਦਿਆਰਥੀਆਂ ਨੂੰ ਨਸ਼ੇ ਦੀ ਆਦਤ ਤੋਂ ਬਚਣ ਅਤੇ ਇਸ ਸਮੱਸਿਆ ਨਾਲ ਸੰਬੰਧਤ ਲੋੜੀਂਦੀ ਮਦਦ ਆਦਿ ਦੇ ਢੰਗਾਂ ਬਾਰੇ ਜਾਣੂ ਕਰਵਾਇਆ ਗਿਆ । ਇਸ ਮੌਕੇ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਜ਼ਿਲ੍ਹਾ ਮੁੜ ਵਸੇਬਾ ਕੇਂਦਰ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਨਸ਼ਿਆਂ ਦੀ ਅਸਲੀਅਤ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ ।
Related Post
Popular News
Hot Categories
Subscribe To Our Newsletter
No spam, notifications only about new products, updates.