
ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਕੇਂਦਰ ਨੇ ਕੋਚਿੰਗ ਕਲਾਸਾਂ ਲਈ ਅਰਜ਼ੀਆਂ ਮੰਗੀਆਂ
- by Jasbeer Singh
- June 18, 2025

ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਕੇਂਦਰ ਨੇ ਕੋਚਿੰਗ ਕਲਾਸਾਂ ਲਈ ਅਰਜ਼ੀਆਂ ਮੰਗੀਆਂ -30 ਜੂਨ ਤੱਕ ਭੇਜੀ ਜਾ ਸਕਦੀ ਹੈ ਅਰਜ਼ੀ ਪਟਿਆਲਾ, 18 ਜੂਨ : ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਹ ਕਲਾਸਾਂ ਆਈ.ਏ.ਐਸ. (ਪ੍ਰੀ.)(ਰੈਗੂਲਰ/ਵੀਕਐਂਡ) ਯੂ.ਜੀ.ਸੀ./ਨੈਟ ਅਤੇ ਪੀ.ਸੀ.ਐੱਸ.(ਜੂਡੀਸ਼ੀਅਲ) ਦੀ ਤਿਆਰੀ ਲਈ ਹਨ। ਡਾਇਰੈਕਟਰ, ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫੀਸਾਂ ਉੱਤੇ ਉੱਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਆ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਇੱਥੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ। ਵਿਭਾਗ ਵਿਖੇ ਉਪਲਬਧ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਵਿਦਿਆਰਥੀਆਂ ਦੀ ਸਿਖਲਾਈ ਲਈ ਮਦਦਗਾਰ ਹੁੰਦਾ ਹੈ। ਇਨ੍ਹਾਂ ਟੈਸਟਾਂ ਦੀ ਤਿਆਰੀ ਕਰਨ ਦੇ ਚਾਹਵਾਨ ਵਿਦਿਆਰਥੀ ਇਸ ਕੇਂਦਰ ਨਾਲ਼ ਜੁੜ ਕੇ ਲਾਭ ਉਠਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਇਸ ਵਿਭਾਗ ਦੀ ਖਾਸੀਅਤ ਹੈ ਕਿ ਇਹ ਵਿਭਾਗ ਹਫ਼ਤੇ ਵਿੱਚ ਸੱਤ ਦਿਨ ਅਤੇ ਸਾਲ ਵਿੱਚ 365 ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਕਲਾਸਾਂ ਵਿੱਚ ਦਾਖ਼ਲਾ ਲੈਣ ਸਬੰਧੀ ਵਿਦਿਆਰਥੀ ਆਪਣੀਆਂ ਅਰਜ਼ੀਆਂ ਸਾਦੇ ਪੇਪਰ ਉੱਤੇ ਮਿਤੀ 30 ਜੂਨ 2025 ਤੱਕ (ਈ-ਮੇਲ iastrainingcentrepbi@gmail.com ਰਾਹੀਂ ਵੀ) ਭੇਜ ਸਕਦੇ ਹਨ। ਲੋੜਵੰਦ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਦੀ ਸਹੂਲਤ ਉਪਲੱਬਧ ਹੈ। ਚੁਣੇ ਗਏ ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਇਲ ਰਾਹੀਂ ਸੰਪਰਕ ਕੀਤਾ ਜਾਵੇਗਾ। ਇਹਨਾਂ ਕੋਰਸਾਂ ਦੀਆਂ ਕਲਾਸਾਂ ਹੋਰ ਵਧੇਰੇ ਜਾਣਕਾਰੀ ਲੈਣ ਸਬੰਧੀ ਵਿਦਿਆਰਥੀ ਵਿਭਾਗ ਦੇ ਫੋਨ ਨੰ: 0175-5136351,52 ਅਤੇ 98554-68641 ਉੱਤੇ ਸੰਪਰਕ ਕਰ ਸਕਦੇ ਹਨ ਅਤੇ ਯੂਨੀਵਰਸਿਟੀ ਦੀ ਵੈਬਸਾਈਟ ਵੀ ਵੇਖ ਸਕਦੇ ਹਨ। ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਉਨ੍ਹਾਂ ਵਿਦਿਆਰਥੀਆਂ ਦੇ ਨਾਲ ਹਮੇਸ਼ਾ ਖੜ੍ਹੀ ਹੈ ਜੋ ਆਪਣੀ ਸਖਤ ਮਿਹਨਤ ਨਾਲ ਜਿ਼ੰਦਗੀ ਵਿੱਚ ਕੁੱਝ ਹਾਸਿਲ ਕਰਨਾ ਚਾਹੁੰਦੇ ਹਨ।