ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ. ਐੱਸ. ਵਿਭਾਗ ਨੇ ਵਿਦਿਆਰਥੀਆਂ ਦੀ ਸਹਾਇਤਾ ਲਈ ਲਗਾਏ ਹੈਲਪ ਡੈਸਕ
- by Jasbeer Singh
- June 6, 2025
ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ. ਐੱਸ. ਵਿਭਾਗ ਨੇ ਵਿਦਿਆਰਥੀਆਂ ਦੀ ਸਹਾਇਤਾ ਲਈ ਲਗਾਏ ਹੈਲਪ ਡੈਸਕ ਪਟਿਆਲਾ, 6 ਜੂਨ : ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਅੰਡਰ ਗਰੈਜੂਏਟ ਕੋਰਸਾਂ ਦੇ ਦਾਖ਼ਲਿਆਂ ਲਈ ਆਉਣ ਵਾਲ਼ੇ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਮਦਦ ਲਈ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਦੋ ਦਿਨ ਲਈ ਸਹਾਇਤਾ ਕੇਂਦਰ (ਹੈਲਪ ਡੈਸਕ) ਵੀ ਸਥਾਪਿਤ ਕੀਤੇ ਗਏ। ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੀ ਵਾਰ ਯੂਨੀਵਰਸਿਟੀ ਕੈਂਪਸ ਪਹੁੰਚਣ ਵਾਲ਼ੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਖ-ਵੱਖ ਵਿਭਾਗ ਲੱਭਣ ਅਤੇ ਹੋਰ ਬਹੁਤ ਸਾਰੀਆਂ ਮੁਸ਼ਕਿਲਾਂ ਆਉਂਦੀਆਂ ਹਨ। ਇਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਹੈਲਪ ਡੈਸਕ ਵੱਲੋਂ ਅਗਵਾਈ ਕੀਤੀ ਗਈ। ਇਨ੍ਹਾਂ ਸਹਾਇਤਾ ਕੇਂਦਰਾਂ ਰਾਹੀਂ ਐੱਨ. ਐੱਸ. ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੱਧੂ, ਡਾ. ਸੁਨੀਤਾ ਅਤੇ ਡਾ. ਅਭਿਨਵ ਭੰਡਾਰੀ ਦੀ ਅਗਵਾਈ ਵਿੱਚ 20 ਦੇ ਕਰੀਬ ਵਲੰਟੀਅਰਾਂ ਨੇ ਦਾਖ਼ਲਾ ਲੈਣ ਆਏ ਵਿਦਿਆਰਥੀਆਂ ਦੀ ਅਗਵਾਈ ਕੀਤੀ।
