ਪੰਜਾਬੀ ਯੂਨੀਵਰਸਿਟੀ ਸਕੂਲ ਦੀਆਂ 47ਵੀਂਆ ਸਲਾਨਾ ਦੋ ਰੋਜ਼ਾ ਖੇਡਾਂ ਆਰੰਭ
- by Jasbeer Singh
- January 30, 2025
ਪੰਜਾਬੀ ਯੂਨੀਵਰਸਿਟੀ ਸਕੂਲ ਦੀਆਂ 47ਵੀਂਆ ਸਲਾਨਾ ਦੋ ਰੋਜ਼ਾ ਖੇਡਾਂ ਆਰੰਭ ਪਟਿਆਲਾ, 30 ਜਨਵਰੀ : ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਦੋ ਦਿਨਾਂ ਸਲਾਨਾ ਖੇਡਾਂ ਆਰੰਭ ਹੋ ਗਈਆਂ ਹਨ । ਅੱਜ 47ਵੀਂ ਸਲਾਨਾ ਸਪੋਰਟਸ ਮੀਟ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਦੇ ਪਹਿਲੇ ਦਿਨ ਦਾ ਉਦਘਾਟਨ ਡਾਇਰੈਕਟਰ ਸਪੋਰਟਸ ਡਾ. ਅਜੀਤਾ, ਡਾਇਰੈਕਟਰ ਐਮ. ਐਮ. ਟੀ. ਟੀ. ਸੀ. ਡਾ ਰਮਨ ਮੈਣੀ, ਸੀਨੀਅਰ ਮੈਡੀਕਲ ਅਫਸਰ ਡਾ. ਰਗੀਨਾ ਮੈਣੀ ਅਤੇ ਚੀਫ ਸਕਿਉਰਟੀ ਅਫਸਰ ਕੈਪਟਨ ਗੁਰਤੇਜ ਸਿੰਘ ਵੱਲੋਂ ਕੀਤਾ ਗਿਆ । ਸਭ ਤੋਂ ਪਹਿਲਾਂ ਝੰਡਾ ਝੁਲਾਉਣ ਦੀ ਰਸਮ ਕੀਤੀ ਗਈ । ਇਸ ਉਪਰੰਤ ਖਿਡਾਰੀਆਂ ਨੇ ਸਹੁੰ ਚੁੱਕੀ ਅਤੇ ਡਾਇਰੈਕਟਰ ਸਪੋਰਟਸ ਡਾ. ਅਜੀਤਾ ਵੱਲੋਂ ਇਹ ਸਮਾਰੋਹ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ । ਰੰਗ–ਬਿਰੰਗੀਆਂ ਵਰਦੀਆਂ ਵਿੱਚ ਸਜੇ ਵਿਦਿਆਰਥੀਆਂ ਨੇ ਰਵਾਇਤੀ ਮਾਰਚ ਪਾਸਟ ਵਿੱਚ ਹਿੱਸਾ ਲਿਆ । ਇਸ ਤੋਂ ਬਾਅਦ ਮਾਰਚ ਪਾਸਟ ਅਤੇ ਪੀ. ਟੀ. ਦੀ ਯਾਦਗਾਰੀ ਪੇਸ਼ਕਾਰੀ ਕੀਤੀ ਗਈ। ਪਹਿਲੇ ਦਿਨ 36 ਟਰੈਕ ਅਤੇ ਫੀਲਡ ਈਵੈਂਟਸ ਕਰਵਾਏ ਗਏ, ਜਿਸ ਵਿੱਚ ਵੱਖ–ਵੱਖ ਵਿਦਿਆਰਥੀਆਂ ਨੇ ਭਾਗ ਲਿਆ । ਇਸ ਮੌਕੇ ਪੀ.ਏ. ਟੂ ਰਜਿਸਟਰਾਰ ਸ. ਪਰਮਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਪੀ. ਟੀ. ਏ. ਪ੍ਰਧਾਨ ਸ. ਕਸ਼ਮੀਰ ਸਿੰਘ ਅਤੇ ਸਕੂਲ ਦਾ ਸਾਰਾ ਸਟਾਫ਼ ਮੌਜੂਦ ਸੀ।ਸਕੂਲ ਇੰਚਾਰਜ ਸਤਵੀਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ।
Related Post
Popular News
Hot Categories
Subscribe To Our Newsletter
No spam, notifications only about new products, updates.