
ਪੰਜਾਬੀ ਯੂਨੀਵਰਸਿਟੀ ਦੀ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਨੇ ਜਿੱਤੇ ਦੋ ਤਗ਼ਮੇ
- by Jasbeer Singh
- November 10, 2024

ਪੰਜਾਬੀ ਯੂਨੀਵਰਸਿਟੀ ਦੀ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਨੇ ਜਿੱਤੇ ਦੋ ਤਗ਼ਮੇ ਪਟਿਆਲਾ, 10 ਨਵੰਬਰ : ਪੰਜਾਬੀ ਯੂਨੀਵਰਸਿਟੀ ਦੀ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਨੇ ਮਾਨਵ ਰਚਨਾ ਯੂਨੀਵਰਸਿਟੀ ਫਰੀਦਾਬਾਦ ਵਿਖੇ ਕਰਵਾਈ ਗਈ '2024 ਐੱਫ. ਆਈ. ਐੱਸ. ਯੂ. ਵਰਲਡ ਯੂਨੀਵਰਸਿਟੀ ਚੈਂਪੀਅਨਸ਼ਿਪ ਸ਼ੂਟਿੰਗ ਸਪੋਰਟ' ਵਿੱਚ ਦੋ ਤਗ਼ਮੇ ਜਿੱਤੇ ਹਨ । ਖੇਡ ਵਿਭਾਗ ਦੀ ਡਾਇਰੈਕਟਰ ਪ੍ਰੋ. ਅਜੀਤਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਨੇ ਸ਼ੂਟਿੰਗ ਟੀਮ ਵਿੱਚ ਖੇਡਦਿਆਂ ਸੋਨ ਤਗ਼ਮਾ ਜਿੱਤਿਆ ਅਤੇ ਵਿਅਕਤੀਗਤ ਪੱਧਰ ਉੱਤੇ ਕਾਂਸੀ ਤਗ਼ਮਾ ਜਿੱਤਿਆ । ਯੂਨੀਵਰਸਿਟੀ ਅਥਾਰਿਟੀ ਵੱਲੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਖਿਡਾਰੀ ਅਰਸ਼ਦੀਪ ਅਤੇ ਉਸ ਦੀ ਕੋਚ ਸਵਰਨਜੀਤ ਕੌਰ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਜਾਂਦੀਆਂ ਪ੍ਰਾਪਤੀਆਂ ਨਾਲ਼ ਪੰਜਾਬੀ ਯੂਨੀਵਰਸਿਟੀ ਦੇ ਮਾਣ ਵਿੱਚ ਵਾਧਾ ਹੁੰਦਾ ਹੈ । ਉਨ੍ਹਾਂ ਕਿਹਾ ਕਿ ਹੋਣਹਾਰ ਖਿਡਾਰੀ ਪੰਜਾਬੀ ਯੂਨੀਵਰਸਿਟੀ ਦਾ ਮਾਣ ਹਨ ।