July 6, 2024 01:35:00
post

Jasbeer Singh

(Chief Editor)

Punjab, Haryana & Himachal

ਚੰਡੀਗੜ੍ਹ ਵਿੱਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਵਾਇਆ ਜਾਵੇਗਾ: ਟੰਡਨ

post-img

ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੈ ਟੰਡਨ ਨੇ ਆਪਣਾ ਚੋਣ ਪ੍ਰਚਾਰ ਸ਼ਹਿਰ ਵਿੱਚ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰਹਿਣ ਵਾਲੇ ਪਾਰਟੀ ਵਰਕਰਾਂ ਤੇ ਹੋਰਨਾਂ ਲੋਕਾਂ ਨਾਲ ਮੁਲਾਕਾਤ ਕੀਤੀ।ਸੰਜੈ ਟੰਡਨ ਨੇ ਸਾਰਿਆਂ ਨੂੰ ਭਰੋਸਾ ਦਿੱਤਾ ਕਿ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੇ 10 ਸਾਲਾਂ ਦੇ ਰਾਜ ਵਿੱਚ ਦੇਸ਼ ਦਾ ਹਰ ਪੱਖ ਤੋਂ ਵਿਕਾਸ ਹੋਇਆ ਹੈ, ਜੇਕਰ ਤੀਜੀ ਵਾਰ ਭਾਜਪਾ ਸਰਕਾਰ ਬਣੇਗੀ ਤਾਂ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਿਆ ਜਾਵੇਗਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਵੱਲੋਂ ਸਾਲ 2029 ਤੱਕ ਦੇਸ਼ ਦੀ ਆਰਥਿਕਤਾ ਨੂੰ ਦੁਨੀਆ ਦੇ ਮਜ਼ਬੂਤ ਦੇਸ਼ਾਂ ਦੀ ਆਰਥਿਕਤਾ ਦੇ ਬਰਾਬਰ ਪਹੁੰਚਾਉਣ ਦਾ ਟੀਚਾ ਮਿਥਿਆ ਹੈ।ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਰਾਜ ਵਿੱਚ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 500 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੀ ਮੋਦੀ ਸਰਕਾਰ ਨੇ ਚੰਡੀਗੜ੍ਹ ਦੇ ਵਿਕਾਸ ਲਈ ਰੋਡ ਮੈਪ ਤਿਆਰ ਕੀਤਾ ਗਿਆ ਹੈ, ਜਿਸ ’ਤੇ ਸਰਕਾਰ ਬਣਦੇ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਕੰਮ ਸਦਕਾ ਲੋਕ ਭਾਜਪਾ ਨੂੰ ਤੀਜੀ ਵਾਰ ਦੇਸ਼ ਵਿੱਚ ਲਿਆਉਣਾ ਚਾਹੁੰਦੇ ਹਨ, ਇਸੇ ਕਰਕੇ ਦੇਸ਼ ਵਿੱਚ ਭਾਜਪਾ ਤੀਜੀ ਵਾਰ ਸਰਕਾਰ ਬਣਾ ਕੇ ਰਹੇਗੀ।

Related Post