ਸੜਕ ਹਾਦਸੇ ਵਿਚ ਕੈਨੇਡਾ ਦੇ ਟੋਰਾਂਟੋ `ਚ ਹੋਈ ਪੰਜਾਬਣ ਦੀ ਮੌਤ ਕੈਨੇਡਾ, 7 ਮਾਰਚ 2026 : ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਖੇ ਇਕ ਸੜਕ ਹਾਦਸੇ ਵਿਚ ਇਕ ਪੰਜਾਬੀ ਲੜਕੀ ਅਰਸ਼ਪ੍ਰੀਤ ਕੌਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸ ਕਿਸ ਵਿਚਕਾਰ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਟੋਰਾਂਟੋ ਵਿਖੇ ਜਿਸ ਪੰਜਾਬੀ ਲੜਕੀ ਅਰਸ਼ਪ੍ਰੀਤ ਕੌਰ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ 21 ਸਾਲਾਂ ਦੀ ਹੈ ਤੇ ਉਸਦਾ ਸੜਕ ਹਾਦਸਾ ਉਸਦੀ ਕਾਰ ਦੇ ਇਕ ਡੰਪ ਟਰੱਕ ਨਾਲ ਟਕਰਾ ਜਾਣ ਕਾਰਨ ਵਾਪਰਿਆ। ਦੱਸਣਯੋਗ ਹੈ ਕਿ ਅਰਸ਼ਪ੍ਰੀਤ ਕੌਰ ਜਿ਼ਲਾ ਫਤਿਹਗੜ੍ਹ ਸਾਹਿਬ ਨਾਲ ਸਬੰਧਤ ਸੀ ਤੇ ਪੜ੍ਹਾਈ ਲਈ ਕੈਨੇਡਾ ਗਈ ਹੋਈ ਸੀ । ਪੜ੍ਹਾਈ ਪੂਰੀ ਹੋਣ ਤੋਂ ਬਾਅਦ ਹਾਲ ਹੀ ਵਿਚ ਉਸ ਨੂੰ ਵਰਕ ਪਰਮਿਟ ਮਿਲਿਆ ਸੀ। ਟੱਕਰ ਜਬਰਦਸਤ ਹੋਣ ਕਾਰਨ ਲੜਕੀ ਦੀ ਹੋ ਗਈ ਮੌਕੇ ਤੇ ਮੌਤ ਪੁਲਿਸ ਮੁਤਾਬਕ ਅਰਸ਼ਪ੍ਰੀਤ ਦੀ ਕਾਰ ਅਤੇ ਇੱਕ ਡੰਪ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ ਸਵਾਰ ਇੱਕ ਹੋਰ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਏਅਰਲਿਫਟ ਕਰਕੇ ਹਸਪਤਾਲ ਪਹੁੰਚਾਇਆ ਗਿਆ ਹੈ। ਡੰਪ ਟਰੱਕ ਦਾ ਡਰਾਈਵਰ ਸੁਰੱਖਿਅਤ ਦੱਸਿਆ ਜਾ ਰਿਹਾ ਹੈ। ਅਰਸ਼ਪ੍ਰੀਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਜਿੱਥੇ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।
