July 6, 2024 00:57:43
post

Jasbeer Singh

(Chief Editor)

Latest update

ਅਮਰੀਕਾ ਚ ਪੰਜਾਬੀ ਨੌਜਵਾਨ ਦੀ ਅੱਗ ਨਾਲ ਝੁਲਸਣ ਕਾਰਨ ਮੌਤ

post-img

ਹੁਸ਼ਿਆਰਪੁਰ ਟਾਂਡਾ ਦੇ ਪਿੰਡ ਜਹੂਰਾ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿੱਚ ਘਰ ਨੂੰ ਅੱਗ ਲੱਗਣ ਤੇ ਮੌਤ ਹੋਣ ਦਾ ਦੁੱਖ ਦਾਇਕ ਸਮਾਚਾਰ ਪ੍ਰਾਪਤ ਹੋਇਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਣਜੋਤ ਸਿੰਘ ਉਮਰ ਕਰੀਬ 35 ਸਾਲ ਪੁੱਤਰ ਅਵਤਾਰ ਸਿੰਘ ਜੋ ਕਿ ਅੱਠ ਨੌ ਸਾਲ ਪਹਿਲੋਂ ਰੋਜੀ ਰੋਟੀ ਵਾਸਤੇ ਅਮਰੀਕਾ ਗਿਆ ਸੀ । ਜਿੱਥੇ ਉਹ ਟੈਕਸੀ ਚਾਲਕ ਦਾ ਕੰਮ ਕਰਦਾ ਸੀ।ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਿਕ ਰਣਜੋਤ ਜਦੋਂ ਆਪਣੇ ਘਰ ਵਾਪਸ ਆਇਆ ਉਸਦੇ ਨਾਲ ਦੋ ਨੌਜਵਾਨ ਹੋਰ ਵੀ ਰਹਿੰਦੇ ਸਨ। ਘਰ ਨੂੰ ਅਚਾਨਕ ਅੱਗ ਲੱਗ ਗਈ। ਰਣਜੋਤ ਦੇ ਨਾਲ ਇੱਕ ਹੋਰ ਨੌਜਵਾਨ ਦੀ ਵੀ ਮੌਕੇ ਤੇ ਮੌਤ ਹੋ ਗਈ। ਜਦਕਿ ਇੱਕ ਹੋਰ ਨੌਜਵਾਨ ਇਹਨਾਂ ਨਾਲ ਜੋ ਰਹਿੰਦਾ ਹੈ। ਉਹ ਗੰਭੀਰ ਜਖਮੀ ਹੋ ਗਿਆ। ਮਿ੍ਤਕ ਨੌਜਵਾਨ ਅਤੇ ਜਖਮੀ ਹੋਏ ਨੌਜਵਾਨ ਦਾ ਅਜੇ ਤੱਕ ਕੋਈ ਵੀ ਪਤਾ ਨਹੀਂ ਲੱਗ ਸਕਿਆ ਕਿ ਉਹ ਕੌਣ ਹਨ ਤੇ ਕਿੱਥੇ ਦੇ ਰਹਿਣ ਵਾਲੇ ਹਨ ।

Related Post