post

Jasbeer Singh

(Chief Editor)

Punjab

ਦਿਲ ਦਾ ਦੌਰਾ ਪੈਣ ਨਾਲ ਹੋਈ ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ

post-img

ਦਿਲ ਦਾ ਦੌਰਾ ਪੈਣ ਨਾਲ ਹੋਈ ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ ਖਨੌਰੀ, 22 ਦਸੰਬਰ 2025 : ਜਿ਼ਲਾ ਪਟਿਆਲਾ ਅਧੀਨ ਆੳਂੁਦੇ ਪਿੰਡ ਮੌਲਵੀਵਾਲਾ ਦੇ ਵਸਨੀਕ ਪੰਜਾਬੀ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈੈਣ ਨਾਲ ਮੌਤ ਹੋ ਗਈ ਹੈ। ਕਦੋਂ ਗਿਆ ਸੀ ਨੌਜਵਾਨ ਕੈਨੇਡਾ ਕਰੀਬ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਕੈਨੇਡਾ ਗਏ ਸਬ-ਡਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਮੌਲਵੀਵਾਲਾ ਦੇ ਵਸਨੀਕ ਨੌਜਵਾਨ ਕਰਨਵੀਰ ਸਿੰਘ ਸੰਧੂ ਜੋ ਕਿ ਕੈਨੇਡਾ ਦੇ ਸਰੀ ਵਿਚ ਰਹਿ ਰਿਹਾ ਸੀ ਰੋਜੀ ਰੋਟੀ ਲਈ ਟਰਾਲਾ ਚਲਾਉਂਦਾ ਸੀ ਜਿੱਥੇ ਕਰੀਬ ਇਕ ਮਹੀਨਾ ਪਹਿਲਾਂ ਉਸ ਦੇ ਟਰਾਲੇ ਦਾ ਐਕਸੀਡੈਂਟ ਹੋ ਗਿਆ।ਹਾਦਸੇ ਮਗਰੋਂ ਕਰਨਵੀਰ ਸਿੰਘ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਗਿਆ, ਜਿਸ ਦੇ ਚਲਦਿਆਂ 20 ਦਸੰਬਰ ਨੂੰ ਜਦੋਂ ਉਹ ਘਰ ਵਿਚ ਸੁੱਤਾ ਹੋਇਆ ਸੀ ਤਾਂ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ । ਪ੍ਰਵਾਰਿਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਨੌਜਵਾਨ ਦੀ ਦੇਹ ਨੂੰ ਘਰ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।

Related Post

Instagram